by jagjeetkaur
ਜੇਲ੍ਹ ਵਿੱਚ ਬੰਦ ਵਿਵਾਦਤ ਬਲੋਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। 50 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਗਈ ਹੈ। ਦੱਸ ਦਈਏ ਕਿ ਬਲੋਗਰ ਭਾਨਾ ਸਿੱਧੂ ਖਿਲਾਫ ਮੋਹਾਲੀ ਦੀ ਇਮੀਗ੍ਰੇਸ਼ਨ ਕੰਪਨੀ ਮਾਲਕ ਵੱਲੋਂ ਜਬਰਨ ਵਸੂਲੀ ਅਤੇ ਡਰਾਉਣ ਧਮਕਾਉਣ ਦਾ ਕੇਸ ਦਰਜ ਸੀ। ਜਿਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਵੱਲੋਂ ਭਾਨੇ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਸੀ। ਅੱਜ ਮੋਹਾਲੀ ਦੀ ਅਦਾਲਤ ਵੱਲੋਂ ਭਾਨਾ ਸਿੱਧੂ ਜ਼ਮਾਨਤ ਦਿੱਤੀ ਗਈ ਹੈ।