ਓਕਲਾਹੋਮਾ (ਸਰਬ): ਓਕਲਾਹੋਮਾ ਅਤੇ ਆਇਓਵਾ ਰਾਜਾਂ ਵਿੱਚ ਪਿਛਲੇ ਦੋ ਦਿਨਾਂ ਵਿੱਚ ਭਿਆਨਕ ਤੂਫਾਨ ਨੇ ਤਬਾਹੀ ਮਚਾ ਦਿੱਤੀ ਹੈ। ਇਨ੍ਹਾਂ ਤੂਫਾਨਾਂ ਨੇ 500 ਤੋਂ ਵੱਧ ਘਰਾਂ ਨੂੰ ਤਬਾਹ ਕਰ ਦਿੱਤਾ ਅਤੇ ਚਾਰ ਜਾਨਾਂ ਲੈ ਲਈਆਂ। ਸੂਤਰਾਂ ਮੁਤਾਬਕ ਇਸ ਤਬਾਹੀ 'ਚ ਇਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ।
ਸਲਫਰ ਸ਼ਹਿਰ 'ਚ ਤੂਫਾਨ ਕਾਰਨ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਇਸ ਤ੍ਰਾਸਦੀ ਵਿੱਚ ਜ਼ਿਆਦਾਤਰ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ ਪੰਜ ਹਜ਼ਾਰ ਤੋਂ ਵੱਧ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਇਨ੍ਹਾਂ ਤੂਫਾਨਾਂ ਕਾਰਨ ਓਕਲਾਹੋਮਾ ਅਤੇ ਆਇਓਵਾ ਵਿੱਚ ਕੁੱਲ 500 ਤੋਂ ਵੱਧ ਘਰ ਤਬਾਹ ਹੋ ਗਏ ਹਨ। ਇਸ ਤ੍ਰਾਸਦੀ 'ਚ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਸਰਕਾਰੀ ਏਜੰਸੀਆਂ ਅਤੇ ਸਥਾਨਕ ਭਾਈਚਾਰੇ ਪੀੜਤਾਂ ਦੀ ਮਦਦ ਅਤੇ ਮੁੜ ਵਸੇਬੇ ਲਈ ਮਿਲ ਕੇ ਕੰਮ ਕਰ ਰਹੇ ਹਨ।
ਓਕਲਾਹੋਮਾ ਦੇ ਗਵਰਨਰ ਕੇਵਿਨ ਸਟਿੱਟ ਨੇ ਘੋਸ਼ਣਾ ਕੀਤੀ ਕਿ ਪੂਰਾ ਸ਼ਹਿਰ ਤਬਾਹ ਹੋ ਗਿਆ ਹੈ ਅਤੇ ਬਹੁਤ ਸਾਰੇ ਕਾਰੋਬਾਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 20 ਹਜ਼ਾਰ ਤੋਂ ਵੱਧ ਘਰਾਂ ਵਿੱਚ ਬਿਜਲੀ ਨਹੀਂ ਹੈ। ਰਾਸ਼ਟਰਪਤੀ ਜੋ ਬਿਡੇਨ ਨੇ ਓਕਲਾਹੋਮਾ ਦੇ ਗਵਰਨਰ ਨਾਲ ਗੱਲ ਕੀਤੀ ਹੈ ਅਤੇ ਤੁਰੰਤ ਮਦਦ ਦਾ ਭਰੋਸਾ ਦਿੱਤਾ ਹੈ।