ਆਪ’ ਲੋਕ ਸਭਾ ਚੋਣਾਂ ਲਈ ਲੁਧਿਆਣਾ ਤੇ ਜਲੰਧਰ ਸੀਟ ਲਈ 16 ਅਪ੍ਰੈਲ ਨੂੰ ਕਰੇਗੀ ਉਮੀਦਵਾਰਾਂ ਦਾ ਐਲਾਨ

by nripost

ਚੰਡੀਗ੍ਹੜ (ਸਰਬ): ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀਆਂ ਦੋ ਸੂਚੀਆਂ ਜਾਰੀ ਕਰ ਦਿੱਤੀਆਂ ਹਨ। 'ਆਪ' ਨੇ ਹੁਣ ਤੱਕ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦਰਮਿਆਨ CM ਭਗਵੰਤ ਮਾਨ ਨੇ 'X' ਹੈਂਡਲ ਉਪਰ ਪੋਸਟ ਸਾਂਝੀ ਕਰਕੇ ਲੁਧਿਆਣਾ ਤੇ ਜਲੰਧਰ ਦੀ ਲੋਕ ਸਭਾ ਸੀਟ ਉਪਰ ਉਮੀਦਵਾਰਾਂ ਦੇ ਐਲਾਨ ਸਬੰਧੀ ਜਾਣਕਾਰੀ ਦਿੱਤੀ।

CM ਭਗਵੰਤ ਮਾਨ ਨੇ 'X' 'ਤੇ ਲਿਖਿਆ ਕਿ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਦੀਆਂ ਲੋਕ ਸਭਾ ਸੀਟਾਂ ਉਪਰ ਉਮੀਦਵਾਰ ਐਲਾਨੇ ਜਾਣਗੇ। ਜਲੰਧਰ ਤੇ ਲੁਧਿਆਣਾ ਸੀਟਾਂ ਦੇ ਉਮੀਦਵਾਰਾਂ ਦਾ 16 ਅਪਰੈਲ ਨੂੰ ਐਲਾਨ ਹੋਵੇਗਾ..ਜ਼ਿੰਦਾਬਾਦ। ਕਾਬਿਲੇਗੌਰ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਲੋਕ ਸਭਾ ਸੀਟਾਂ ਲਈ ਆਪਣੀ ਪਹਿਲੀ ਸੂਚੀ ਵਿੱਚ 8 ਲੋਕ ਸਭਾ ਸੀਟਾਂ ‘ਤੇ ਉਮੀਦਵਾਰਾਂ ਦਾ ਨਾਮ ਐਲਾਨ ਕੀਤਾ ਸੀ।

ਦੱਸ ਦੇਈਏ ਕਿ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਖਡੂਰ ਸਾਹਿਬ ਤੋਂ ਲਾਲਜੀਤ ਭੁੱਲਰ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮੌਜੂਦਾ ਸਾਂਸਦ ਸੁਸ਼ੀਲ ਰਿੰਕੂ ਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫ਼ਰੀਦਕੋਟ ਹਲਕੇ ਤੋਂ ਕਰਮਜੀਤ ਅਨਮੋਲ ਤੇ ਬਠਿੰਡਾ ਹਲਕੇ ਤੋਂ ਗੁਰਮੀਤ ਸਿੰਘ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ, ਇਸ ਦੇ ਨਾਲ ਹੀ ਸੰਗਰੂਰ ਤੋਂ ਮੰਤਰੀ ਮੀਤ ਹੇਅਰ ਨੂੰ ਤੇ ਪਟਿਆਲਾ ਤੋਂ ਡਾ ਬਲਬੀਰ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।