by jagjeetkaur
ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਈ ਹੈ। ਦੱਸ ਦਈਏ ਕਿ ਮ੍ਰਿਤਕ ਦੀ ਪਹਿਚਾਣ 28 ਸਾਲਾ ਯੁਗਵੀਰ ਸਿੰਘ ਵਜੋਂ ਹੋਈ ਹੈ। ਜੋ ਪੰਜਾਬ ਤੋਂ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ।
ਇਸ ਬੇਹੱਦ ਦੁਖਦਾਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪਰਿਵਾਰਿਕ ਮੈਂਬਰਾ ਦਾ ਰੋ ਰੋ ਕੇ ਬੁਰਾ ਹਾਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦਾ ਯੁਗਵੀਰ ਸਿੰਘ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਾਰਕਿਟ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਹੇ ਰਣਧੀਰ ਸਿੰਘ (ਕਾਕਾ ਸਾਰੋ) ਦਾ ਪੁੱਤਰ ਸੀ। ਮ੍ਰਿਤਕ ਨੌਜਵਾਨ ਪੜ੍ਹਾਈ ਕਰਨ ਲਈ ਕੁਝ ਸਾਲ ਪਹਿਲਾਂ ਕੈਨੇਡਾ ਗਿਆ ਸੀ।