by jagjeetkaur
ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਪ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੇ ਆਪਣੇ ਸੈਂਕੜੇ ਸਾਥੀਆਂ ਸਣੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ।