ਪੰਜਾਬ ਤੋਂ ਬਾਅਦ ਛਤੀਸਗੜ੍ਹ ਨੇ ਕੀਤਾ ਖੇਤੀ ਕਾਨੂੰਨਾਂ ਦਾ ਵਿਰੋਧ

by simranofficial

ਪੰਜਾਬ(ਐਨ .ਆਰ. ਆਈ):ਕੇਂਦਰ ਸਰਕਾਰ ਦੇ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਲਗਾਤਾਰ ਪੰਜਾਬ ਦੇ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ ,ਓਥੇ ਹੀ ਹੁਣ ਛਤੀਸਗੜ੍ਹ ਨੇ ਵੀ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ ,ਤੇ ਪੂਰੇ ਸੂਬੇ ਨੂੰ ਇੱਕ ਅਨਾਜ਼ ਮੰਡੀ ਘੋਸ਼ਿਤ ਕਰ ਦਿੱਤਾ ਗਿਆ ਹੈ ,ਓਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਵਲੋਂ ਕੈਪਟਨ ਸਰਕਾਰ ਤੇ ਨਿਸ਼ਾਨੇ ਸਾਧੇ ਜਾ ਰਹੇ ਨੇ ,
ਇਸਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿਲਜੀਤ ਸਿੰਘ ਦੇ ਵਲੋਂ ਇਕ ਟਵੀਟ ਕੀਤਾ ਗਿਆ ਜਿਸ ਵਿੱਚ ਇਹਨਾਂ ਨੇ ਲਿਖਿਆ ਹੈ ਕਿ ਜੋ ਕੰਮ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨਹੀਂ ਕਰ ਸਕੀ ਉਹ ਛਤੀਸਗੜ੍ਹ ਦੀ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਕਰ ਦਿਖਾਇਆ ਹੈ। ਉਸਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਖਿਲਾਫ਼ ਸਾਰੇ ਸੂਬੇ ਨੂੰ ਇੱਕ ਅਨਾਜ਼ ਮੰਡੀ ਘੋਸ਼ਿਤ ਕਰ ਦਿੱਤਾ ਹੈ ਪਰ ਪੰਜਾਬ ਵਿੱਚ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੇ ਉਪਰੋਕਤ ਕਿਸਾਨ ਪੱਖੀ ਫੈਸਲਾ ਲੈਣ ਤੋਂ ਟਾਲਾ ਵੱਟਿਆ ਹੈ ਅਤੇ ਕਈ ਤਰ੍ਹਾਂ ਦੇ ਝੂਠੇ ਬਹਾਨੇ ਘੜੇ ਹਨ।

ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਇਹ ਗੱਲ ਬਾਰ ਬਾਰ ਦੋਹਰਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਨੂੰ ਰੋਕਣ ਲਈ APMC ਐਕਟ ਵਿੱਚ ਸੋਧ ਕਰਕੇ ਸਾਰੇ ਸੂਬੇ ਨੂੰ ਅਨਾਜ਼ ਮੰਡੀ ਐਲਾਨਿਆ ਜਾਵੇ।ਭਾਰਤ ਦੀ ਨਰਿੰਦਰ ਮੋਦੀ ਸਰਕਾਰਦੇ ਪਾਸ ਕੀਤੇ ਹੋਏ ਵਿਵਾਦਤ ਖੇਤੀ ਕਾਨੂੰਨਾਂ ਦੇ ਖਿਲਾਫ ਇੱਕ ਹੋਰ ਰਾਜ ਉੱਠ ਖੜੋਤਾ ਹੈ। ਪੰਜਾਬ ਤੋਂ ਬਾਅਦ ਛੱਤੀਸਗੜ੍ਹ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨ ਨਾਕਾਮ ਕਰਨ ਲਈ ਵਿਧਾਨ ਸਭਾ ਵਿੱਚ ਬਿੱਲ ਪਾਸ ਕਰ ਦਿੱਤਾ ਹੈ।ਛੱਤੀਸਗੜ੍ਹ ਏਦਾਂ ਕਰਨ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ ਜਿਸ ਨੇ ਕੇਂਦਰ ਸਰਕਾਰ ਦੇ ਕਾਨੂੰਨ ਰੋਕਣ ਦਾ ਯਤਨ ਕੀਤਾ ਹੈ।

https://youtu.be/NAxpnegtpy8