by jaskamal
ਨਿਊਜ਼ ਡੈਸਕ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਗ੍ਰਹਿ ਮੰਤਰੀ ਵਲੋਂ ਬੁਰੀ ਤਰ੍ਹਾਂ ਫੇਲ੍ਹ ਹੋਏ ਤੇ ਅਮਨ ਕਾਨੁੰਨ ਵਿਵਸਥਾ ਬਣਾਈ ਰੱਖਣ 'ਚ ਤੇ ਲੋਕਾਂ ਨੂੰ ਬੁਨਿਆਦੀ ਸੁਰੱਖਿਆ ਪ੍ਰਦਾਨ ਕਰਨ 'ਚ ਨਾਕਾਮ ਰਹਿਣ ਕਾਰਨ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਐਦਾਂ ਲੱਗਦਾ ਹੈ ਕਿ ਪੰਜਾਬ 'ਚ ਜੰਗਲ ਰਾਜ ਆ ਗਿਆ ਹੈ। ਉਹਨਾਂ ਨੇ ਕਿਹਾ ਕਿ ਪ੍ਰਸਿੱਧ ਗਾਇਕ ਸਿੱਧੂ ਮੁਸੇਵਾਲਾ ਦੇ ਕਤਲ ਤੋਂ ਲੈ ਕੇ ਪੰਜਾਬ ਇੰਟੈਲੀਜੈਂਸ ਹੈਡਕੁਆਰਟਰ ’ਤੇ ਆਰਪੀਜੀ ਹਮਲੇ, ਹਿੰਦੂ ਸਿੱਖ ਝੜਪਾਂ ਤੇ ਪੁਲਿਸ ਅਫਸਰਾਂ ਦੇ ਕਤਲ ਤੇ ਦਿਨ ਦਿਹਾੜੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲੁੱਟ ਤੋਂ ਲੱਗਦਾ ਹੈ ਅਮਨ ਕਾਨੂੰਨ ਵਿਵਸਥਾ ਸੁਧਾਰੀ ਨਹੀਂ ਜਾ ਸਕੇਗੀ।