ਮੋਗਾ ਜ਼ਿਲੇ ‘ਚ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਕੁਲਬੀਰ ਸਿੰਘ ਰਾਤ ਕਰੀਬ 9 ਵਜੇ ਆਪਣੇ ਮੋਟਰਸਾਈਕਲ ‘ਤੇ ਸੁਖਾਨੰਦ ਤੋਂ ਬਾਘਾ ਪੁਰਾਣਾ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਬੁੱਧ ਸਿੰਘ ਵਾਲਾ ਕੋਲ ਪਹੁੰਚਿਆ ਤਾਂ ਦੂਜੇ ਪਾਸਿਓਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਬਾਈਕ ਸਵਾਰ ਕੁਲਬੀਰ ਬਾਈਕ ਸਮੇਤ ਸੜਕ ‘ਤੇ ਡਿੱਗ ਗਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੀ ਸ਼ਿਕਾਇਤ ਤੋਂ ਬਾਅਦ ਦੋਸ਼ੀ ਕਾਰ ਚਾਲਕ ਜਸਵੰਤ ਦੇ ਖਿਲਾਫ ਥਾਣਾ ਬਾਘਾ ਪੁਰਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
by jagjeetkaur