ਰਾਸ਼ਟਰਪਤੀ ਚੋਣ ਨਹੀਂ ਲੜਨਗੇ ਬਾਇਡਨ, ਕੀਤਾ ਐਲਾਨ !

by vikramsehajpal

ਵਾਸ਼ਿੰਗਟਨ (ਸਾਹਿਬ) : US ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਉਣ ਵਾਲੀ ਰਾਸ਼ਟਰਪਤੀ ਚੋਣ ਨਹੀਂ ਲੜਨਗੇ। ਇਹ ਐਲਾਨ ਉਨ੍ਹਾਂ ਐਕਸ ’ਤੇ ਪੱਤਰ ਜਾਰੀ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸੀਆਂ ਦੇ ਹਿੱਤ ਵਿੱਚ ਹੈ।

ਉਨ੍ਹਾਂ ਕਮਲਾ ਹੈਰਿਸ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਵੇਲਾ ਡੋਨਲਡ ਟਰੰਪ ਨੂੰ ਹਰਾਉਣ ਦਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਫੈਸਲੇ ਬਾਰੇ ਦੇਸ਼ ਦੇ ਲੋਕਾਂ ਨਾਲ ਅਗਲੇ ਹਫ਼ਤੇ ਗੱਲਬਾਤ ਕਰਨਗੇ।