by jagjeetkaur
ਖਨੌਰੀ ਬਾਰਡਰ ਤੋਂ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਜਾਣ ਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਅੰਦੋਲਨ ਦੌਰਾਨ ਨੌਜਵਾਨ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਜਰੇ ਇਲਾਜ ਪਾਤੜਾਂ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਸੀ, ਪਰ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ 20 ਸਾਲਾ ਸ਼ੁਭਕਰਨ ਸਿੰਘ ਬਠਿੰਡਾ ਦੇ ਪਿੰਡ ਬੱਲ ਵਜੋਂ ਹੋਈ ਹੈ। ਉਹ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ ਹਰਿਆਣਾ ਬਾਰਡਰ ਤੇ ਗਿਆ ਸੀ। ਸ਼ੁਭਕਰਨ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਖਨੌਰੀ ਸਰਹੱਦ ‘ਤੇ ਸਥਿਤੀ ਤਣਾਅਪੂਰਨ ਹੈ। ਇੱਥੇ ਅੱਥਰੂ ਗੈਸ ਦੇ ਕਈ ਗੋਲੇ ਛੱਡੇ ਗਏ ਅਤੇ ਰਬੜ ਦੀਆਂ ਗੋਲੀਆਂ ਵੀ ਚਲਾਈਆਂ ਗਈਆਂ। ਅੰਦੋਲਨ ਦੀ ਅਗਵਾਈ ਕਰ ਰਹੇ ਸਰਵਨ ਪੰਧੇਰ ਨੇ ਦੱਸਿਆ ਕਿ ਖਨੌਰੀ ਸਰਹੱਦ ‘ਤੇ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ।