ਸਾਬਕਾ MLA ਜਗਬੀਰ ਸਿੰਘ ਬਰਾੜ ‘ਆਪ’ ਛੱਡ ਕੇ ਭਾਜਪਾ ‘ਚ ਹੋਏ ਸ਼ਾਮਿਲ

by jagjeetkaur

ਜਲੰਧਰ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਸ਼ਾਮਿਲ ਹੋ ਰਹੇ ਹਨ। ਭਾਜਪਾ ‘ਚ ਸ਼ਾਮਲ ਹੋਣ ਵਾਲੇ ਇਹ ਜਗਬੀਰ ਸਿੰਘ ਬਰਾੜ ਪਹਿਲਾਂ ਅਕਾਲੀ ਦਲ ਨਾਲ ਸਬੰਧਤ ਸਨ ਜੋ ਬਾਅਦ ‘ਚ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।