ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਮਨਾਇਆ ਜਾਵੇਗਾ ‘ਕਾਲਾ ਦਿਵਸ’; ਦੇਸ਼ ਭਰ ‘ਚ ਫੂਕੇ ਜਾਣਗੇ ਸ਼ਾਹ, ਖੱਟੜ ਤੇ ਵਿੱਜ ਦੇ ਪੁਤਲੇ
by jagjeetkaur
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਭਾਰਤ ਦੀ ਚੰਡੀਗੜ੍ਹ 'ਚ ਅਹਿਮ ਮੀਟਿੰਗ ਹੋਈ। ਜਿਸ ਵਿਚ ਕਿਸਾਨ ਆਗੂਆਂ ਵੱਲੋਂ ਅਹਿਮ ਫ਼ੈਸਲੇ ਲਏ ਗਏ। ਭਲਕੇ ਯਾਨੀ 23 ਫ਼ਰਵਰੀ ਨੂੰ ਸਾਰੇ ਭਾਰਤ ਵਿੱਚ ਬੀਜੇਪੀ ਦੇ ਪ੍ਰਧਾਨ ਮੰਤਰੀ ਮੋਦੀ ਅਮਿਤ ਸ਼ਾਹ ਤੇ ਹਰਿਆਣੇ ਦੇ ਮੁੱਖ ਮੰਤਰੀ ਖੱਟਰ ਦੇ ਪੁਤਲੇ ਸਾੜੇ ਜਾਣਗੇ। 26 ਫਰਵਰੀ ਨੂੰ ਦਿੱਲੀ ਨੂੰ ਜਾਂਦੇ ਨੈਸ਼ਨਲ ਹਾਈਵੇ 'ਤੇ ਟਰੈਕਟਰ ਖੜੇ ਕੀਤੇ ਜਾਣਗੇ ਤੇ ਨਾਲ ਡਬਲਟੀਓ ਦੇ ਪੁਤਲੇ ਸਾੜੇ ਜਾਣਗੇ। ਸੰਯੁਕਤ ਕਿਸਾਨ ਮੋਰਚਾ ਵਲੋ 14 ਮਾਰਚ ਨੂੰ ਦਿੱਲੀ ਰਾਮਲੀਲਾ ਗਰਾਊਂਡ ਵਿੱਚ ਕਿਸਾਨ ਮਜ਼ਦੂਰਾਂ ਦੀ ਮਹਾ ਪੰਚਾਇਤ ਕੀਤੀ ਜਾਵੇਗੀ। ਇੱਕ ਕਮੇਟੀ ਗਠਨ ਕੀਤੀ ਗਈ ਕਿ ਅਗਲਾ ਅੰਦੋਲਨ ਜਾਰੀ ਰੱਖਣ ਲਈ ਸਾਰੇ ਕਿਸਾਨਾਂ ਨੂੰ ਕਿਸਾਨ ਮੋਰਚਿਆਂ ਨੂੰ ਇਕੱਠਾ ਕੀਤਾ ਜਾਵੇਗਾ।