ਮੱਧ ਪ੍ਰਦੇਸ਼(ਐਨ .ਆਰ .ਆਈ ):ਉੱਤਰ ਪ੍ਰਦੇਸ਼ ਦੀ ਹਾਥਰਸ ਦੀ ਘਟਨਾ ਤੋਂ ਬਾਅਦ ਹੁਣ ਮੱਧ ਪ੍ਰਦੇਸ਼ ਵਿੱਚ ਵੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਮੱਧ ਪ੍ਰਦੇਸ਼ ਦੇ ਨਰਸਿੰਘਪੁਰ ਜ਼ਿਲੇ ਦੇ ਚਿਚਲੀ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਇਕ 32 ਸਾਲਾਂ ਔਰਤ ਨਾਲ ਸਮੂਹਿਕ ਬਲਾਤਕਾਰ ਹੋਇਆ ਜਿਸ ਤੋਂ ਬਾਅਦ ਵਿਆਹੁਤਾ ਦਲਿਤ ਔਰਤ ਨੇ ਖੁਦਕੁਸ਼ੀ ਕਰ ਲਈ।ਉਸ ਔਰਤ ਨਾਲ ਚਾਰ ਦਿਨ ਪਹਿਲਾਂ ਤਿੰਨ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਸਮੂਹਿਕ ਜਬਰ ਜਨਾਹ ਤੋਂ ਬਾਅਦ ਪੁਲਿਸ ਨੇ ਕਈ ਦਿਨਾਂ ਤੱਕ ਕੇਸ ਦਰਜ ਨਹੀਂ ਕੀਤਾ, ਜਿਸ ਕਾਰਨ ਪੀੜਤਾ ਨੇ ਖੁਦਕੁਸ਼ੀ ਕਰ ਲਈ। ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਪਿਛਲੇ ਤਿੰਨ ਦਿਨਾਂ ਵਿੱਚ ਮੁਲਜ਼ਮ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਸੀ।
ਹੁਣ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਉਸ ਠਾਣੇ ਦੇ ਖਿਲਾਫ ਕੇਸ ਦਰਜ ਕਰ ਲਿਆ, ਜਿਨ੍ਹਾਂ ਨੇ ਇਸ ਮਾਮਲੇ ਵਿਚ ਐਫਆਈਆਰ ਨਹੀਂ ਲਿਖੀ , ਉਥੇ ਦੋ ਪੁਲਿਸ ਅਧਿਕਾਰੀਆਂ ਨੂੰ ਗ੍ਰਿਫਤਾਰ ਕਰਨ ਅਤੇ ਤੁਰੰਤ ਓਹਨਾ ਨੂੰ ਹਟਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।