by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੀਬੀਆਂ ਨਾਲ ਜੋ 1000-1000 ਰੁਪਏ ਦੇਣ ਦਾ ਵਾਅਦਾ ਕੀਤਾ ਜੀ ਉਹ ਜਲਦ ਪੂਰਾ ਹੋਣ ਜਾ ਰਿਹਾ ਹੈ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ’ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਵਿਖੇ ਹੋਏ ਸਮਾਗਮ ’ਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਬਿਹਤਰੀ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤੇ ਕੀਤੇ ਵਾਅਦੇ ਮੁਤਾਬਕ ਸਰਕਾਰ ਨੇ ਬੀਬੀਆਂ ਨਾਲ ਜੋ 1000 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਉਹ ਆਉਣ ਵਾਲੇ ਦੋ-ਤਿੰਨ ਮਹੀਨਿਆਂ ਵਿੱਚ ਪੂਰਾ ਕਰ ਦਿੱਤਾ ਜਾਵੇਗਾ।