ਦਿੱਲੀ (ਦੇਵ ਇੰਦਰਜੀਤ) : ਇਕ ਦਿਨ ’ਚ ਮਰਨ ਵਾਲਿਆਂ ਦਾ ਅੰਕੜਾ 3,128 ਰਿਹਾ ਹੈ। ਇਸ ਤਰ੍ਹਾਂ ਦੇਸ਼ ’ਚ ਕੋਰੋਨਾ ਮਹਾਮਾਰੀ ਦੀ ਲਪੇਟ ’ਚ ਆਉਣ ਵਾਲਿਆਂ ਦਾ ਕੁੱਲ ਗਿਣਤੀ 2,80,47,534 ਹੋ ਗਈ ਹੈ। ਇਨ੍ਹਾਂ ’ਚੋਂ 2,56,92,342 ਨੇ ਮਹਾਮਾਰੀ ਨੂੰ ਮਾਤ ਦੇ ਦਿੱਤੀ ਹੈ। ਮਿ੍ਰਤਕਾਂ ਦੀ ਗਿਣਤੀ 3,29,100 ਹੈ। ਅਜੇ 20,26,092 ਐਕਟਿਵ ਕੇਸ ਹਨ। ਇਸ ਤਰ੍ਹਾਂ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਤੇਜ਼ੀ ਨਾਲ ਕਮਜ਼ੋਰ ਪੈਣ ਲੱਗੀ ਹੈ। ਲਗਾਤਾਰ ਨਵੇਂ ਮਾਮਲੇ ਘੱਟ ਹੋ ਰਹੇ ਹਨ ਤੇ ਜ਼ਿਆਦਾ ਮਰੀਜ਼ ਠੀਕ ਹੋ ਰਹੇ ਹਨ।
ਰੋਜ਼ਾਨਾ ਇਨਫੈਕਟਿਡ ਦਰ ਪਿਛਲੇ 6 ਦਿਨਾਂ ਤੋਂ 10 ਫ਼ੀਸਦੀ ਤੋਂ ਹੇਠਾ ਬਣੀ ਹੋਈ ਹੈ ਤੇ ਹਫਤਾਵਾਰੀ ਦਰ 10 ਫ਼ੀਸਦੀ ਤੋਂ ਹੇਠਾ ਆ ਗਈ ਹੈ। ਹਾਲਾਂਕਿ ਕੋਰੋਨਾ ਵਾਇਰਸ ਦੇ ਚੱਲਦੇ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਘੱਟ ਨਹੀਂ ਹੋ ਰਹੀ ਹੈ ਤੇ ਇਹ ਅਜੇ ਵੀ ਤਿੰਨ ਹਜ਼ਾਰ ਤੋਂ ਜ਼ਿਆਦਾ ਬਣੀ ਹੋਈ ਹੈ।
ਦੇਸ਼ ’ਚ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੇ ਕਮਜ਼ੋਰ ਪੈਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਅੰਕੜੇ ਜਾਰੀ ਕਰ ਕੇ ਦੱਸਿਆ ਕਿ ਬੀਤੇ 24 ਘੰਟਿਆਂ ’ਚ ਦੇਸ਼ਭਰ ’ਚ ਕੋਰੋਨਾ ਦੇ 1,52,734 ਨਵੇਂ ਕੇਸ ਸਾਹਮਣੇ ਆਏ ਹਨ, ਜਦ ਕਿ 2,38,022 ਮਰੀਜ਼ ਡਿਸਚਾਰਜ ਹੋਏ ਹਨ।