by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਪੁਰਾ ਦੇ ਚੰਡੀਗੜ੍ਹ ਰੋਡ ਵਿਖੇ 2 ਕਾਰਾਂ ਦੀ ਜ਼ਬਰਦਸਤ ਟੱਕਰ ਦੌਰਾਨ 1 ਵਿਅਕਤੀ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਜਖ਼ਮੀ ਹੋ ਗਏ ਹਨ। ਦੱਸਿਆ ਜਾ ਰਿਹਾ ਜ਼ਿਲ੍ਹਾ ਸੰਗਰੂਰ ਵਾਸੀ ਕਰਮਵੀਰ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਆਪਣੇ ਦੋਸਤ ਲਵਪ੍ਰੀਤ ਸਿੰਘ ਤੇ ਰਮਨਦੀਪ ਕੌਰ ਨਾਲ ਕਾਰ 'ਚ ਬੈਠ ਕੇ ਜਾ ਰਿਹਾ ਸੀ। ਪਿੰਡ ਆਲਮਪੁਰ ਕੋਲ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਕਾਰ ਸਵਾਰ ਲਵਪ੍ਰੀਤ ਸਿੰਘ ਮੌਤ ਹੋ ਗਈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।