by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਛਤੀਸਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪਿਕਅੱਪ ਵੈਨ ਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 4 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹਾ ਬਲੋਦਾਬਾਜ਼ਾਰ ਕੋਲ ਵਾਪਰਿਆ ਹੈ ।ਇਸ ਹਾਦਸੇ 'ਚ ਕਈ ਲੋਕ ਜਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ।