by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਲੋਕਾਂ ਨੇ 11ਵੀਂ ਦੇ ਵਿਦਿਆਰਥੀ ਨੂੰ ਮੋਟਰਸਾਈਕਲ ਚੋਰੀ ਕਰਦੇ ਕਾਬੂ ਕੀਤਾ,ਜਦਕਿ ਉਸ ਦਾ ਸਾਥੀ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਲੋਕਾਂ ਨੇ ਵਿਦਿਆਰਥੀ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ ।ਦੋਸ਼ੀ ਨੇ ਮੰਨਿਆ ਕਿ ਉਹ ਨਸ਼ੇ ਦਾ ਆਦਿ ਹੈ। ਫਿਲਹਾਲ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫੜੇ ਨੌਜਵਾਨ ਨੇ ਕਿਹਾ ਉਹ 11ਵੀਂ ਜਮਾਤ ਵਿੱਚ ਪੜ੍ਹਾਈ ਕਰਦਾ ਹੈ ਤੇ ਉਹ ਨਸ਼ਾ ਨਹੀਂ ਵੇਚਦੇ ਪਰ ਕਰਦਾ ਹੈ। ਇੱਥੇ ਉਹ ਖ਼ੁਦ ਨਹੀਂ ਆਇਆ ,ਉਸ ਦਾ ਹੋਰ ਸਾਥੀ ਉਸ ਨੂੰ ਲੈ ਕੇ ਆਇਆ ਸੀ । ਦੋਸ਼ੀ ਨੇ ਕਿਹਾ ਉਹ ਮੋਟਰਸਾਈਕਲ ਚੋਰੀ ਕਰਨ ਲਈ ਨਹੀ ਆਇਆ ਸੀ ਸਗੋਂ ਉਸ ਦੇ ਸਾਥੀ ਨੇ ਉਸ ਨੂੰ ਮੋਟਰਸਾਈਕਲ ਖੋਲ੍ਹਣ ਲਈ ਕਿਹਾ । ਪੁਲਿਸ ਵਲੋਂ ਫਰਾਰ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ।