by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਿਹਾਰ ਤੋਂ ਇਕ ਖਬਰ ਸਾਹਮਣੇ ਆਈ ਹੈ ਜਿਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ 12 ਲੋਕਾਂ ਦੀ ਮੌਤ ਗਈ ਹੈ। ਜਦਕਿ ਕਈ ਲੋਕ ਬਿਮਾਰ ਹੋ ਗਏ ਹਨ ਤੇ ਉਨ੍ਹਾਂ ਦੀ ਅੱਖਾਂ ਦੀ ਰੋਸ਼ਨੀ ਵੀ ਚਲੇ ਗਈ ਹੈ। ਜਾਣਕਾਰੀ ਅਨੁਸਾਰ ਜ਼ਹਿਰੀਲੀ ਸ਼ਰਾਬ ਪੀਣ ਵਾਲੇ ਕੁਝ ਲੋਕਾਂ ਦੀਆਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਆਪਣੇ ਅੱਖਾਂ ਦੀ ਰੋਸ਼ਨੀ ਗੁਆਂ ਬੈਠੇ ਹਨ। ਪੁਲਿਸ ਵਲੋਂ ਇਸ ਬਾਰੇ ਦੀ ਜਾਂਚ ਕੀਤੀ ਜਾ ਰਹੀ ਹੈ।
ਜ਼ਿਲਾ ਅਧਿਕਾਰੀ ਨੇ ਕਿਹਾ ਕਿ ਦੇਖਣ ਵਿੱਚ ਇਦਾਂ ਲੱਗ ਰਿਹਾ ਹੈ ਕਿ ਪਿੰਡ ਵਾਸੀਆਂ ਨੇ ਜਹਿਰੀਲੀ ਸ਼ਰਾਬ ਦਾ ਸੇਵਨ ਕੀਤਾ ਸੀ, ਜਿਸ ਕਾਰਨ 12 ਦੀ ਮੌਕੇ 'ਤੇ ਹੀ ਮੌਤ ਹੋ ਗਈ ,2 ਨੂੰ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਉਥੇ ਵੀ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਤੋਂ ਬਾਅਦ ਕਿਹਾ ਕਿ ਅਸੀਂ ਗੈਰ ਕਾਨੂੰਨੀ ਸ਼ਰਾਬ ਬਣਾਉਣ ਵਾਲੀਆਂ ਲੋਕਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹੈ।