13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਪੰਜਾਬ ਪੁਲਿਸ ਦੀ ਸਾਬਕਾ DSP ਰਾਕਾ ਗੇਰਾ ਨੂੰ 6 ਸਾਲ ਦੀ ਕੈਦ ਸਮੇਤ 1 ਲੱਖ ਦਾ ਜ਼ੁਰਮਾਨਾ !
by jagjeetkaur
CBI ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਪੁਲਿਸ ਦੀ ਸਾਬਕਾ DSP ਰਾਕਾ ਗੇਰਾ ਨੂੰ 13 ਸਾਲ ਪੁਰਾਣੇ ਰਿਸ਼ਵਤ ਮਾਮਲੇ ‘ਚ ਸਜ਼ਾ ਸੁਣਾਈ ਹੈ। ਸਾਬਕਾ ਡੀਐਸਪੀ ਰਾਕਾ ਗੇਰਾ ਨੂੰ 6 ਸਾਲ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਅਦਾਲਤ ਨੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।
ਦੱਸ ਦਈਏ ਕਿ ਜਾਂਚ ਦੌਰਾਨ ਸਾਬਕਾ ਡੀਐਸਪੀ ਦੇ ਘਰ ਤੋਂ ਵੱਡੀ ਮਾਤਰਾ ‘ਚ ਨਕਦੀ ਵੀ ਬਰਾਮਦ ਹੋਈ ਸੀ। ਬੀਤੇ ਦਿਨ ਅਦਾਲਤ ਨੇ ਸਾਬਕਾ ਡੀਐਸਪੀ ਨੂੰ ਰਿਸ਼ਵਤ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਸੀ।