by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਕੁਝ ਦਿਨਾਂ ਤੋਂ ਦੇਸ਼ 'ਚ ਕੋਰੋਨਾ ਦੇ ਮਾਮਲੇ ਘੱਟਣਾ ਸ਼ੁਰੂ ਹੋ ਚੁੱਕੇ ਹਨ। ਜਿਸ ਨਾਲ ਆਮ ਜਨ ਜੀਵਨ ਨੇ ਪਹਿਲਾ ਵਾਲੀ ਰਫਤਾਰ ਫੜ੍ਹ ਲਈ ਹੈ। ਜੇ ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਗੱਲ ਕੀਤੀ ਜਾਵੇਂ ਤਾਂ ਪਿਛਲੇ 24 ਘੰਟਿਆਂ 'ਚ ਦੇਸ਼ 'ਚ ਕੋਰੋਨਾ ਦੇ 13,807 ਨਵੇਂ ਮਾਮਲੇ ਸਾਹਮਣੇ ਆਏ ਹਨ ਨਾਲ ਹੀ 31,375 ਮਰੀਜ਼ ਠੀਕ ਵੀ ਹੋ ਹੋਏ ਹਨ।
ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ 'ਚ ਕੋਰੋਨਾ ਨਾਲ 279 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 17,847 ਤੋਂ ਘੱਟ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ 13,348 ਨਵੇਂ ਮਾਮਲੇ ਸਾਹਮਣੇ ਆਏ ਸਨ ਅਤੇ 235 ਲੋਕਾਂ ਦੀ ਮੌਤ ਹੋ ਗਈ ਸੀ।