ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਸੋਮਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 1541 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 50 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹਜ਼ਾਰ ਦੇ ਕਰੀਬ ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 53992 ਹੋ ਗਈ ਹੈ ਅਤੇ ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1453 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੋਮਵਾਰ ਨੂੰ ਦਰਜ ਕੀਤੀਆਂ ਗਈਆਂ 50 ਮੌਤਾਂ ਵਿੱਚ ਕਿਹੜੇ-ਕਿਹੜੇ ਜ਼ਿਲ੍ਹੇ ਵਿੱਚ ਕਿੰਨੀਆਂ ਮੌਤਾਂ ਹੋਈਆਂ ਹਨ, ਉਨ੍ਹਾਂ ਦੀ ਗਿਣਤੀ ਇਸ ਤਰ੍ਹਾਂ ਹੈ: 5 ਅੰਮ੍ਰਿਤਸਰ, 1 ਫ਼ਤਿਹਗੜ੍ਹ ਸਾਹਿਬ, 1 ਫਾਜ਼ਿਲਕਾ, 1 ਗੁਰਦਾਸਪੁਰ, 5 ਹੁਸ਼ਿਆਰਪੁਰ, 3 ਜਲੰਧਰ, 4 ਕਪੂਰਥਲਾ, 18 ਲੁਧਿਆਣਾ, 1 ਮੋਗਾ, 1 ਪਟਿਆਲਾ ਅਤੇ 10 ਮੌਤਾਂ ਮੋਹਾਲੀ ਜ਼ਿਲ੍ਹੇ ਵਿੱਚ ਹੋਈਆਂ ਹਨ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 53992 ਮਰੀਜ਼ਾਂ ਵਿੱਚੋਂ 37027 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 15512 ਐਕਟਿਵ ਮਾਮਲੇ ਹਨ।