
ਲੁਧਿਆਣਾ (ਰਾਘਵ): ਥਾਣਾ ਜੋਧੇਵਾਲ ਦੀ ਪੁਲਸ ਨੇ 16 ਸਾਲਾ ਨਾਬਾਲਗ ਕੁੜੀ ਨੂੰ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਨਿੱਜੀ ਸੁਆਰਥ ਲਈ ਬੰਧਕ ਬਣਾ ਕੇ ਰੱਖਣ ਦਾ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਸਵਿੰਦਰ ਪਾਲ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 24 ਜਨਵਰੀ ਨੂੰ ਉਸ ਦੀ 16 ਸਾਲਾ ਕੁੜੀ ਘਰ ਤੋਂ ਅਚਾਨਕ ਲਾਪਤਾ ਹੋ ਗਈ। ਸ਼ਿਕਾਇਤਕਰਤਾ ਨੂੰ ਸ਼ੱਕ ਹੈ ਕਿ ਉਸ ਦੀ ਧੀ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਆਪਣੇ ਨਿੱਜੀ ਸੁਆਰਥ ਲਈ ਕਿੱਧਰੇ ਬੰਧਕ ਬਣਾ ਕੇ ਰੱਖਿਆ ਹੋਇਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।