ਵੱਡਾ ਹਾਦਸਾ ! ਧਮਾਕੇ ਵਿਚ 17 ਲੋਕਾਂ ਦੀ ਮੌਤ 41 ਜ਼ਖ਼ਮੀ !

by vikramsehajpal

ਅਨਕਾਪੱਲੀ (ਸਾਹਿਬ) : ਆਂਧਰਾ ਪ੍ਰਦੇਸ਼ ਦੇ ਅਨਕਾਪੱਲੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਇਕ ਫਾਰਮਾ ਕੰਪਨੀ ਦੇ ਪਲਾਂਟ ਦੇ ਰਿਐਕਟਰ ਵਿਚ ਹੋਏ ਧਮਾਕੇ ਵਿਚ 17 ਲੋਕਾਂ ਦੀ ਮੌਤ ਹੋ ਗਈ ਅਤੇ 41 ਹੋਰ ਜ਼ਖ਼ਮੀ ਹੋ ਗਏ। ਇਹ ਧਮਾਕਾ ਅਚੁਥਾਪੁਰਮ ਸਪੈਸ਼ਲ ਇਕਨਾਮਿਕ ਜ਼ੋਨ (SEZ) 'ਚ ਫਾਰਮਾਸਿਊਟੀਕਲ ਕੰਪਨੀ ਅਸੈਂਟੀਆ 'ਚ ਲੰਚ ਬ੍ਰੇਕ ਦੌਰਾਨ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਦੁਪਹਿਰ ਦੇ ਖਾਣੇ ਦੀ ਬਰੇਕ ਦੌਰਾਨ ਕੰਪਨੀ ਦੇ ਅਹਾਤੇ 'ਚ ਧਮਾਕਾ ਹੋਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ।

ਮੁਲਾਜ਼ਮਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਹ ਆਪਣੀ ਜਾਨ ਬਚਾਉਣ ਲਈ ਬਾਹਰ ਭੱਜੇ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਐੱਨਡੀਆਰਐੱਫ, ਫਾਇਰ ਕਰਮੀਆਂ ਅਤੇ ਪੁਲਸ ਨੇ ਇਮਾਰਤ ਦੀ ਤੀਜੀ ਮੰਜ਼ਿਲ ’ਤੇ ਫਸੇ ਮਜ਼ਦੂਰਾਂ ਨੂੰ ਬਚਾਇਆ। ਜ਼ਖਮੀਆਂ ਨੂੰ ਅਨਕਾਪੱਲੀ ਦੇ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਧਮਾਕੇ 'ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਅਨਕਾਪੱਲੀ ਦੇ ਜ਼ਿਲ੍ਹਾ ਕੁਲੈਕਟਰ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਵਧੀਆ ਇਲਾਜ ਯਕੀਨੀ ਬਣਾਇਆ ਜਾਵੇ। ਸਾਬਕਾ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਵੀ ਅਚੁਥਾਪੁਰਮ SEZ ਵਿਖੇ ਰਿਐਕਟਰ ਧਮਾਕੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਘਟਨਾ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।