by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ 'ਚ ਕਵੇਟਾ ਜਾ ਰਹੀ ਇੱਕ ਬੱਸ ਦੇ ਖੱਡ 'ਚ ਡਿੱਗਣ ਨਾਲ 19 ਲੋਕਾਂ ਦੀ ਮੌਤ ਹੋ ਗਈ ਤੇ 12 ਜ਼ਖ਼ਮੀ ਹੋ ਗਏ। ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੀ ਸਰਹੱਦ ਦੇ ਅੰਦਰ ਵਾਪਰੀ। ਲਾਸ਼ਾਂ ਤੇ ਜ਼ਖਮੀਆਂ ਨੂੰ ਹਸਪਤਾਲਾਂ 'ਚ ਭੇਜ ਦਿੱਤਾ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆਤੇ ਨਾ ਹੀ ਮ੍ਰਿਤਕਾਂ ਦੀ ਪਛਾਣ ਹੋ ਸਕੀ ਹੈ।