ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ 19 ਸਾਲਾ ਨੌਜਵਾਨ ਨੇ ਨਸ਼ੇ ਲਈ ਪੈਸੇ ਨਾ ਮਿਲਣ ਨੂੰ ਲੈ ਕੇ ਫੁੱਫੜ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਪਹਿਲਾ ਨਸ਼ਾ ਕਰਨ ਲਈ ਧੱਕੇ ਨਾਲ ਆਪਣੇ ਫੁੱਫੜ ਕੋਲੋਂ ਪੈਸੇ ਲੈ ਜਾਂਦਾ ਸੀ ਪਰ ਹੁਣ ਜਦੋ ਫੁੱਫੜ ਨੇ ਨਸ਼ੇ ਲਈ ਪੈਸੇ ਨਹੀਂ ਦਿੱਤੇ ਤਾਂ ਦੋਸ਼ੀ ਨੌਜਵਾਨ ਨੇ ਉਨ੍ਹਾਂ ਦਾ ਗਰਦਨ ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਦੋਸ਼ੀ ਇਸ ਵਾਰਦਾਤ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੇ ਜਦੋ ਅਸੀਂ ਗਏ ਤਾਂ ਬੈਂਡ ਤੇ ਖੂਨ ਨਾਲ ਲਥਪਥ ਸੁਖਦੇਵ ਸਿੰਘ ਦੀ ਲਾਸ਼ ਪਈ ਗੋਈ ਸੀ। ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ।ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਦੇਖਭਾਲ ਉਸ ਦੇ ਭਤੀਜੇ ਜਸਪ੍ਰੀਤ ਸਿੰਘ ਵਲੋਂ ਕੀਤੀ ਜਾਂਦੀ ਸੀ, ਜਿਸ ਨੇ ਉਣ ਕਤਲ ਕੀਤਾ ਹੈ। ਪੁਲਿਸ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ 4 ਘੰਟਿਆਂ ਬਾਅਦ ਦੋਸ਼ੀ ਜਸਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਦੋਸ਼ੀ ਨੂੰ ਕਪੂਰਥਲਾ ਰੋਡ ਕੋਲ ਹੀ ਕਾਬੂ ਕੀਤਾ ਸੀ। ਲਾਸ਼ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਉਸ ਦੇ ਭਰਾ ਦਵਿੰਦਰ ਸਿੰਘ ਨੂੰ ਸੌਂਪ ਦਿੱਤੀ ਗਈ ਹੈ ।