ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਸਣੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵੱਡੇ ਪੱਧਰ 'ਤੇ ਹਥਿਆਰਾਂ ਦੀ ਸਪਲਾਈ ਕਰਦੇ ਸੀ। DGP ਗੌਰਵ ਯਾਦਵ ਨੇ ਕਿਹਾ ਕਿ ਇਹ ਸਾਰੇ ਵਿਅਕਤੀ ਵੱਡੇ ਪੱਧਰ ਤੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਤੇ ਮੱਧ ਪ੍ਰਦੇਸ਼ ਤੋਂ ਪੰਜਾਬ ਦੇ ਨਾਲ ਹੋਰ ਵੀ ਰਾਜਾਂ ਵਿੱਚ ਸਪਲਾਈ ਕਰਦੇ ਹਨ। ਦੋਸ਼ੀਆਂ ਦੀ ਪਛਾਣ ਭੋਰੇਲਾਲ ਤੇ ਕੈਲਾਸ਼ ਸਿੰਘ ਦੇ ਰੂਪ ਵਿੱਚ ਹੋਈ ਹੈ, ਜੋ ਕਿ ਮੱਧ ਪ੍ਰਦੇਸ਼ ਦੇ ਜਿਲ੍ਹੇ 'ਚ ਰਹਿੰਦੇ ਹਨ।
ਪੁਲਿਸ ਨੇ ਇਨ੍ਹਾਂ ਕੋਲੋਂ 55 ਪਿਸਤੌਲ ਸਮੇਤ ਹੋਰ ਵੀ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਇਨ੍ਹਾਂ ਨੂੰ ਮੱਧ ਪ੍ਰਦੇਸ਼ ਪੁਲਿਸ ਨਾਲ ਮਿਲ ਕੇ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਪਾਈ ਹੈ। DGP ਯਾਦਵ ਨੇ ਕਿਹਾ ਕਿ ਇਕ ਅੰਤਰਰਾਜੀ ਗੈਰ ਕਾਨੂੰਨੀ ਹਥਿਆਰ ਨਿਰਮਾਤਾ ਤੇ ਸਪਲਾਇਰ ਨਾਲ ਦੋਸ਼ੀਆਂ ਦੇ ਸਬੰਧ ਦੱਸੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਹਾਲੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।