ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਸੂਹਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਬੱਚਿਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਇਸ ਮਾਮਲੇ ਦੀ ਸ਼ਿਕਾਇਤ ਦਿੰਦੇ ਬੱਚਿਆਂ ਦੇ ਪਿਤਾ ਸ਼ਿਵਦਰਸ਼ਨ ਨੇ ਕਿਹਾ ਕਿ ਬੀਤੀ ਦਿਨੀਂ ਉਸ ਦੀ 6 ਸਾਲਾਂ ਕੁੜੀ ਤੇ 5 ਸਾਲਾਂ ਮੁੰਡੇ ਦੀ ਮੌਤ ਹੋ ਗਈ । ਉਨ੍ਹਾਂ ਨੇ ਦੱਸਿਆ ਕਿ ਸਾਡੇ ਬੱਚਿਆਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ , ਜਿਸ ਕਰਕੇ ਦੋਵਾਂ ਦੀ ਮੌਤ ਹੋ ਗਈ। ਬੱਚਿਆਂ ਨੇ ਪਿਤਾ ਨੇ ਦੱਸਿਆ ਕਿ ਬੀਤੀ ਦਿਨੀਂ ਦੋਵੇ ਬੱਚਿਆਂ ਨੂੰ ਉਲਟੀਆਂ ਦੀ ਸ਼ਿਕਾਇਤ ਸੀ।
ਜਿਸ ਤੋਂ ਬਾਅਦ ਹਸਪਤਾਲ ਭਰਤੀ ਕਰਵਾਇਆ ਗਿਆ। ਹੁਣ ਮੇਰੇ ਤੀਜੇ ਛੋਟੇ 4 ਸਾਲਾਂ ਮੁੰਡੇ ਦੀ ਵੀ ਇਹੀ ਸ਼ਿਕਾਇਤ ਹੈ। ਜਿਸ ਕਾਰਨ ਉਸ ਨੂੰ ਪਹਿਲਾਂ ਹੀ ਹਸਪਤਾਲ ਭਰਤੀ ਕਰਵਾਇਆ ਗਿਆ ,ਉੱਥੇ ਹੀ ਡਾਕਟਰਾਂ ਅਨੁਸਾਰ ਬੱਚੇ ਦੀ ਹਾਲਤ ਕਾਫੀ ਗੰਭੀਰ ਹੋਣ ਕਰਕੇ ਉਸ ਨੂੰ ਦੂਜੇ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ 4 ਸਾਲਾਂ ਬੱਚੇ ਤੇ ਉਸ ਦੇ ਪਿਤਾ ਦਾ ਖੂਨ ਟੈਸਟ ਲਈ ਸੈਂਪਲ ਲੈ ਲਿਆ ਹੈ । ਰਿਪੋਰਟ ਆਉਣ ਤੋਂ ਬਾਅਦ ਹੀ ਕਾਰਨ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।