by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ- ਪਾਕਿਸਤਾਨ ਸਰਹੱਦ ਤੋਂ BSF ਦੇ ਜਵਾਨਾਂ ਨੇ 2 ਪਾਕਿਸਤਾਨ ਨਾਗਰਿਕਾ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਡੇਰਾ ਬਾਬਾ ਨਾਨਕ ਪੋਸਟ ਨੇੜੇ BSF ਦੀ 10 ਬਟਾਲੀਅਨ ਨੇ 2 ਪਾਕਿਸਤਾਨੀ ਨਾਗਰਿਕਾਂ ਨੂੰ ਸਰਹੱਦ ਤੂ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਹੀ ਹੈ ਕਿ ਦੋਵੇ ਨਾਗਰਿਕ ਨੂੰ ਸਰਹੱਦ ਪਾਰ ਕਰਦੇ ਦੇਖਿਆ ਗਿਆ ਸੀ। ਦੋਵੇ 10ਮੀਟਰ ਤੱਕ ਸਰਹੱਦ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਿਲ ਹੋ ਰਹੇ ਸੀ।
ਦੋਵਾਂ ਨਾਗਰਿਕਾਂ ਦੀ ਪਛਾਣ ਕਿਸ਼ਨ ਮਸੀਹ ਤੇ ਰਬੀਜ਼ ਮਸੀਹ ਵਾਸੀ ਬਾਜਵਾ ਦੇ ਰੂਪ ਵਿੱਚ ਹੋਈ ਹੈ। ਡੀਆਈਜੀ ਨੇ ਦੱਸਿਆ ਕਿ ਦੋਵਾਂ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਨ੍ਹਾਂ ਦੀ ਤਲਾਸ਼ੀ ਦੌਰਾਨ 500 ਰੁਪਏ ਤਬਾਕੂ ਦਾ ਇਕ ਪੈਕੇਟ ਤੇ 2 ਫੋਨ ਬਰਾਮਦ ਹੋਏ ਹਨ। ਪੁਲਿਸ ਵਲੋਂ ਦੋਵਾਂ ਨਾਗਰਿਕ ਕੋਲੋਂ ਲਗਾਤਾਰ ਪੁੱਛਗਿੱਛ ਜਾਰੀ ਹੈ।