by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ 'ਚ ਹੁਸ਼ਿਆਰਪੁਰ ਰੋਡ 'ਤੇ ਭਿਆਨਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਸਾਰੇ ਨੌਜਵਾਨ ਬਠਿੰਡਾ ਤੇ ਬਰਨਾਲਾ ਦੇ ਰਹਿਣ ਵਾਲੇ ਹਨ। ਮਰਨ ਵਾਲੇ ਨੌਜਵਾਨਾਂ ਸਮੇਤ ਜਖ਼ਮੀ ਨੌਜਵਾਨ ਫੋਟੋਗ੍ਰਾਫੀ ਦਾ ਕੰਮ ਕਰਦੇ ਹਨ। ਜਾਣਕਾਰੀ ਅਨੁਸਾਰ ਇਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਟੱਕਰਾਂ ਗਈ ।ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। 2 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜਖ਼ਮੀ ਹੋ ਗਏ ।