by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਕ ਮਾਮਲਾ ਸਾਮਣੇ ਆਇਆ ਹੈ ਜਿਥੇ ਮੈਡੀਕਲ ਸਟੋਰ 'ਤੇ ਕੰਮ ਕਰਨ ਵਾਲੇ 2 ਨੌਜਵਾਨਾਂ ਦੀ ਜਹਿਰੀਲੀ ਦਵਾਈ ਨਿਗਲਣ ਨਾਲ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ 2 ਸਾਲ ਤੋਂ ਪਿੰਡ ਢੋਟੀਆ ਵਿਖੇ 6 ਮਹੀਨੇ ਤੋਂ ਮੈਡੀਕਲ ਦਾ ਕੰਮ ਕਰਦਾ ਸੀ।
ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਤੇ ਸਿਮਰਜੀਤ ਸਿੰਘ ਜਦੋ ਕੰਮ ਕਰਨ ਲਈ ਮੈਡੀਕਲ ਸਟੋਰ ਗਏ ਤਾਂ ਉਨ੍ਹਾਂ ਨੇ ਕੋਈ ਜਹਿਰੀਲੀ ਚੀਜ਼ ਨਿਗਲ ਲਈ, ਜਿਨਾ ਨੂੰ ਮੌਕੇ ਤੇ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਜਿਥੇ ਦੋਵਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਰਕ ਦਿੱਤੀ ਹੈ।