by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਨਹਿਰੀ ਭਵਿੱਖ ਲਈ ਕੈਨੇਡਾ ਗਏ 21 ਸਾਲਾ ਭਾਰਤੀ ਵਿਦਿਆਰਥੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਕਾਰਤਿਕ ਵਾਸੂਦੇਵ ਨਾਂ ਦਾ ਨੌਜਵਾਨ ਇਸੇ ਸਾਲ ਅੰਤਰਰਾਸ਼ਟਰੀ ਵਿਦਿਆਰਥੀ ਦੇ ਤੌਰ 'ਤੇ ਕੈਨੇਡਾ ਗਿਆ ਸੀ।
ਟੋਰਾਂਟੋ ਦੇ ਸਬਵੇਅ ਸਟੇਸ਼ਨ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਵਾਸੂਦੇਵ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।ਵਾਸੂਦੇਵ ਟੋਰਾਂਟੋ ਦੇ ਸੇਨੇਕਾ ਕਾਲਜ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਕਤਲ ਦੇ ਕਾਰਨ ਹਾਲੇ ਤੱਕ ਸਪੱਸ਼ਟ ਨਹੀਂ ਹਨ। ਟੋਰਾਂਟੋ ਪੁਲਿਸ ਨੇ ਕਿਹਾ ਕਿ ਜਾਂਚਕਰਤਾ ਉਨ੍ਹਾਂ ਗਵਾਹਾਂ ਦੀ ਭਾਲ ਕਰ ਰਹੇ ਹਨ ਜੋ ਘਟਨਾ ਦੇ ਸਮੇਂ ਖੇਤਰ ਵਿੱਚ ਸਨ।