by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਨਸ਼ਾ ਤੇਜ਼ੀ ਨਾਲ ਨੌਜਵਾਨਾਂ ਨੂੰ ਆਪਣੀ ਲਪੇਟ 'ਚ ਲੈ ਰਿਹਾ ਹੈ। ਹੁਣ ਬਠਿੰਡਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ 22 ਸਾਲਾ ਕੁੜੀ ਦੀ ਮੌਤ ਹੋ ਗਈ। ਜਿਸ ਦੀ ਲਾਸ਼ ਸਿਰਸਾ ਰੇਲਵੇ ਲਾਈਨ ਦੇ ਕੋਲੋਂ ਮਿਲੀ ਹੈ। ਦੱਸਿਆ ਜਾ ਰਿਹਾ ਕੁੜੀ ਚਿੱਟਾ ਵੇਚਣ ਦੇ ਦੋਸ਼ਾਂ 'ਚ ਜੇਲ੍ਹ ਵਿੱਚ ਬੰਦ ਸੀ ਤੇ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਬਾਹਰ ਆਈ ਸੀ। ਪੁਲਿਸ ਅਧਿਕਾਰੀ ਨੇ ਕਿਹਾ ਜਦੋ ਕੁੜੀ ਦੀ ਲਾਸ਼ ਮਿਲੀ, ਉਸ ਦੇ ਸਰੀਰ 'ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਸੀ ਪਰ ਕੁੜੀ ਦੀਆਂ ਬਾਹਾਂ 'ਤੇ ਟੀਕੇ ਦੇ ਕਾਫੀ ਨਿਸ਼ਾਨ ਸਨ। ਮ੍ਰਿਤਕ ਕੁੜੀ ਦੀ ਪਛਾਣ ਕੁਲਵਿੰਦਰ ਦੇ ਰੂਪ 'ਚ ਹੋਈ ਹੈ।