by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਖੰਨਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 22 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨੀਸ਼ ਦੇ ਰੂਪ 'ਚ ਹੋਈ ਹੈ। ਮ੍ਰਿਤਕ ਨੌਜਵਾਨ ਚਿਕਨ ਡਿਲੀਵਰੀ ਦਾ ਕੰਮ ਕਰਦਾ ਸੀ। ਦੇਰ ਰਾਤ ਉਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਮਨੀਸ਼ ਦੇ ਦੋਸਤਾਂ ਨੇ ਡਾਕਟਰ ਨੂੰ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਕਾਰਨ ਅਜਿਹਾ ਹੋਇਆ ਹੈ ।ਡਾਕਟਰ ਨੇ ਮਨੀਸ਼ ਦੀ ਹਾਲਤ ਦੇਖਣ ਕੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ। ਜਿਸ ਤੋਂ ਬਾਅਦ ਮਨੀਸ਼ ਦੇ ਦੋਸਤ ਉਸ ਨੂੰ ਹਸਪਤਾਲ ਲਿਜਾਣ ਦੀ ਬਜਾਏ ਘਰ ਛੱਡ ਗਏ।ਸਾਰੀ ਰਾਤ ਮਨੀਸ਼ ਬੇਹੋਸ਼ੀ ਹਾਲਤ 'ਚ ਘਰ ਪਿਆ ਰਿਹਾ , ਜਦੋ ਸਵੇਰੇ ਪਰਿਵਾਰਿਕ ਮੈਬਰਾਂ ਨੇ ਦੇਖਿਆ ਤਾਂ ਉਸ ਦਾ ਸਾਰਾ ਸਰੀਰ ਨੀਲਾ ਹੋ ਚੁੱਕਾ ਸੀ ਤੇ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ -ਰੋ ਬੁਰਾ ਹਾਲ ਹੈ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।