by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਬਾ ਖਡੂਰ ਸਾਹਿਬ ਦੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਭੁਪਿੰਦਰ ਸਿੰਘ ਭਿੰਦਾ ਪੁੱਤਰ ਬਲਵਿੰਦਰ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ 29 ਮਈ ਨੂੰ ਵਿਦੇਸ਼ ਜਾਣਾ ਸੀ 'ਤੇ ਉਹ ਆਪਣਾ ਕੁਝ ਜ਼ਰੂਰੀ ਸਾਮਾਨ ਲੈਣ ਲਈ ਕਸਬਾ ਜੰਡਿਆਲਾ ਗੁਰੂ ਨੂੰ ਜਾ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਅੱਡਾ ਤੱਖਤੂਚੱਕ ਨੇੜੇ ਉਸਦੀ ਸਵਿੱਫਟ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਈ। ਹਾਦਸਾ ਏਨਾ ਜ਼ਬਰਦਸਤ ਸੀ ਕਿ ਉਸ ਦੀ ਮੌਕੇ ’ਤੇ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਹੀ ਪੁੱਤਰ ਸਨ 'ਤੇ ਇਕ ਪੁੱਤਰ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ 'ਤੇ ਅੱਜ ਸੜਕ ਹਾਦਸੇ ਦੌਰਾਨ ਦੂਜੇ ਦੀ ਵੀ ਮੌਤ ਹੋ ਗਈ ਹੈ।