ਹੁਸ਼ਿਆਰਪੁਰ : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਪਿਛਲੇ 10 ਸਾਲਾਂ ਵਿੱਚ ਦੇਸ਼ ਵਿੱਚ 24 ਕਰੋੜ ਤੋਂ ਵੱਧ ਲੋਕ ਗਰੀਬੀ 'ਚੋਂ ਬਾਹਰ ਆਏ ਹਨ। ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਇਹ ਸੰਭਵ ਹੋਇਆ ਹੈ, ਜਿਨ੍ਹਾਂ ਦਾ ਮਕਸਦ ਹਰੇਕ ਵਿਅਕਤੀ ਤੱਕ ਲਾਭ ਪਹੁੰਚਾਉਣਾ ਹੈ।
ਪਿੰਡ ਚੱਬੇਵਾਲ ਸਮੇਤ ਅੱਜ ਹੁਸ਼ਿਆਰਪੁਰ ਵਿੱਚ ਦੋ ਥਾਵਾਂ ’ਤੇ ਵਿਕਸਿਤ ਭਾਰਤ ਸੰਕਲਪ ਯਾਤਰਾ ਪ੍ਰੋਗਰਾਮ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਇਸ ਯਾਤਰਾ ਨਾਲ ਹਜ਼ਾਰਾਂ ਲੋਕ ਜੁੜ ਰਹੇ ਹਨ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਮੌਕੇ ’ਤੇ ਹੀ ਲਾਭ ਲੈ ਰਹੇ ਹਨ।ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਦਾ ਮੁੱਖ ਮੰਤਵ ਅਜਿਹੇ ਲੋਕਾਂ ਤੱਕ ਪਹੁੰਚਣਾ ਹੈ, ਜੋ ਕਿਸੇ ਨਾ ਕਿਸੇ ਕਾਰਨ ਕਰਕੇ ਅਜੇ ਵੀ ਸਰਕਾਰੀ ਯੋਜਨਾਵਾਂ ਦੇ ਲਾਭ ਤੋਂ ਵਾਂਝੇ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਯਾਤਰਾ ਰਾਹੀਂ ਦੇ ਸ਼ਭਰਦੀਆਂ 80 ਫੀਸਦੀ ਪੰਚਾਇਤਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਅਤੇ 15 ਕਰੋੜ ਤੋਂ ਵੱਧ ਲੋਕ ਕੇਂਦਰ ਸਰਕਾਰ ਦੇ ਇਸ ਉਪਰਾਲੇ ਨਾਲ ਜੁੜ ਚੁੱਕੇ ਹਨ।ਉਨ੍ਹਾਂ ਕਿਹਾ ਕਿ ਲੋਕ ਇਸ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਭਰੋਸਾ ਹੈ ਕਿ 'ਮੋਦੀ ਕੀ ਗਰੰਟੀ ਵਾਲੀ ਯਾਤਰਾ' ਲੋੜਵੰਦਾਂ ਨੂੰ ਲਾਭ ਪਹੁੰਚਾ ਰਹੀ ਹੈ।
ਕੇਂਦਰੀ ਮੰਤਰੀ ਵੱਲੋਂ ਦੋਵਾਂ ਥਾਵਾਂ 'ਤੇ ਉੱਜਵਲਾ ਯੋਜਨਾ ਤਹਿਤ ਕੁਝ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਦਿੱਤੇ ਗਏ। ਜਲ ਸ਼ਕਤੀ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਦੇ ਸ਼ਦੀ ਸਿਰਫ 16 ਫੀਸਦੀ ਆਬਾਦੀ ਨੂੰ ਪੀਣ ਯੋਗ ਟੂਟੀ ਰਾਹੀਂ ਪਾਣੀ ਮਿਲਦਾ ਸੀ, ਪਰ 2019 ਵਿੱਚ ਜਲਜੀਵਨ ਮਿਸ਼ਨ ਦੀ ਸ਼ੁਰੂਆਤ ਤੋਂ ਬਾਅਦ ਹੁਣ 14 ਕਰੋੜ ਤੋਂ ਵੱਧ ਘਰਾਂ ਨੂੰ ਟੂਟੀ ਰਾਹੀਂ ਪਾਣੀ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੂਰਾ ਪੰਜਾਬ ਕਵਰ ਕੀਤਾ ਗਿਆ ਹੈ ਅਤੇ ਹੁਣ ਹਰ ਘਰ ਵਿੱਚ ਟੂਟੀ ਰਾਹੀਂ ਪਾਣੀ ਪਹੁੰਚ ਰਿਹਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਵੱਡੇ ਪੱਧਰ 'ਤੇ ਹੋਈ ਤਰੱਕੀ ਸਦਕਾ ਸਾਰੀ ਦੁਨੀਆ ਭਾਰਤ ਵੱਲ ਦੇਖ ਰਹੀ ਹੈ, ਜੋ ਬਹੁਤ ਜਲਦੀ ਵਿਕਸਤ ਰਾਸ਼ਟਰ ਬਣਨ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਦੇਸ਼ ਦੇ ਵਿਕਾਸ ਦਾ ਹਿੱਸਾ ਬਣਨ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਲਈ ਇੱਕ ਜੁੱਟ ਹੋਣ ਦਾ ਸੱਦਾ ਦਿੱਤਾ। ਜਨ ਔਸ਼ਧੀ ਕੇਂਦਰ, ਆਯੁਸ਼ਮਾਨ ਕਾਰਡ ਆਦਿ ਕੇਂਦਰ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਬਾਰੇ ਦੱਸਦਿਆਂ ਸ਼੍ਰੀ ਸ਼ੇਖਾਵਤ ਨੇ ਕਿਹਾ ਕਿ ਸਾਰਿਆਂ ਨੂੰ ਇਕੱਠੇ ਹੋ ਕੇ ਯੋਜਨਾਵਾਂ ਦਾ ਲਾਹਾ ਲੈ ਕੇ ਇੱਕ ਦੂਜੇ ਦੀ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਵਿਕਸਿਤ ਭਾਰਤ ਲਈ ਸੰਕਲਪ ਵੀ ਲਿਆ ਗਿਆ।