ਦਿੱਲੀ (ਦੇਵ ਇੰਦਰਜੀਤ) : ਭਾਰਤ ’ਚ ਇਕ ਦਿਨ ’ਚ ਕੋਰੋਨਾ ਦੇ 26,041 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਪੀੜਤਾਂ ਦੀ ਗਿਣਤੀ ਵੱਧ ਕੇ 3,36,78,786 ਹੋ ਗਈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਹੋ ਕੇ 2,99,620 ਹੋਈ, ਜੋ 191 ਦਿਨਾਂ ’ਚ ਸਭ ਤੋਂ ਘੱਟ ਗਿਣਤੀ ਹੈ।
ਕੇਂਦਰੀ ਸਿਹਤ ਮੰਤਰਾਲਾ ਵਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸੰਕਰਮਣ ਨਾਲ 276 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,47,194 ਹੋ ਗਈ। ਦੇਸ਼ ’ਚ ਹਾਲੇ 2,99,620 ਲੋਕਾਂ ਦਾ ਕੋਰੋਨਾ ਵਾਇਰਸ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ।
ਜੋ ਕੁੱਲ ਮਾਮਲਿਆਂ ਦਾ 0.89 ਫੀਸਦੀ ਹੈ। ਪਿਛਲੇ 24 ਘੰਟਿਆਂ ’ਚ ਇਲਾਜ ਅਧੀਨ ਮਰੀਜ਼ਾਂ ਦੀ ਕੁੱਲ ਗਿਣਤੀ 3,856 ਦੀ ਕਮੀ ਦਰਜ ਕੀਤੀ ਗਈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 97.78 ਫੀਸਦੀ ਹੈ।
ਪਿਛਲੇ 92 ਦਿਨਾਂ ਤੋਂ ਇਕ ਦਿਨ ’ਚ ਕੋਰੋਨਾ ਦੇ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਸੰਕਰਮਣ ਦਰ 2.24 ਫੀਸਦੀ ਹੈ, ਜੋ ਪਿਛਲੇ 28 ਦਿਨਾਂ ਤੋਂ ਤਿੰਨ ਫੀਸਦੀ ਘੱਟ ਹੈ। ਉੱਥੇ ਹੀ ਹਫ਼ਤਾਵਾਰ ਸੰਕਰਮਣ ਦਰ 1.94 ਫੀਸਦੀ ਹੈ, ਜੋ ਪਿਛਲੇ 94 ਦਿਨਾਂ ਤੋਂ 3 ਫੀਸਦੀ ਘੱਟ ਬਣੀ ਹੋਈ ਹੈ।
ਹੁਣ ਤੱਕ ਕੁੱਲ 3,29,31,972 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ, ਜਦੋਂ ਕਿ ਮੌਤ ਦਰ 1.33 ਫੀਸਦੀ ਹੈ। ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 86 ਕਰੋੜ ਤੋਂ ਵੱਧ ਖ਼ੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਸਿਹਤ ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 70 ਫੀਸਦੀ ਤੋਂ ਵੱਧ ਮਰੀਜ਼ਾਂ ਨੂੰ ਹੋਰ ਬੀਮਾਰੀਆਂ ਵੀ ਸਨ। ਮੰਤਰਾਲਾ ਨੇ ਆਪਣੀ ਵੈੱਬਸਾਈਟ ’ਤੇ ਉਸ ਦੇ ਅੰਕੜਿਆਂ ਦਾ ਭਾਰਤੀ ਆਯੂਰਵਿਗਿਆਨ ਕੌਂਸਲ ਦੇ ਅੰਕੜਿਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।