ਦਿੱਲੀ (ਦੇਵ ਇੰਦਰਜੀਤ) : ਅੰਕੜਿਆਂ ਮੁਤਾਬਕ ਹੁਣ ਤੱਕ 1,93,82,642 ਲੋਕ ਵਾਇਰਸ ਤੋਂ ਠੀਕ ਹੋ ਚੁੱਕੇ ਹਨ, ਜਦਕਿ ਮੌਤ ਦਰ 1.09 ਫ਼ੀਸਦੀ ਹੈ। ਦੇਸ਼ ’ਚ 24 ਘੰਟਿਆਂ ਦੌਰਾਨ 3,55,338 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ, ਜਿਸ ਤੋਂ ਬਾਅਦ ਕੋਵਿਡ-19 ਨੂੰ ਮਾਤ ਦੇਣ ਵਾਲਿਆਂ ਦੀ ਗਿਣਤੀ ਵੱਧ ਕੇ 1,93,82,642 ਹੋ ਗਈ ਹੈ। ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ’ਚ ਪਿਛਲੇ 24 ਘੰਟਿਆਂ ਦੌਰਾਨ 24,46,674 ਲੋਕਾਂ ਦਾ ਟੀਕਾਕਰਨ ਹੋਇਆ। ਇਸ ਤੋਂ ਬਾਅਦ ਹੁਣ ਤੱਕ 17 ਕਰੋੜ 52 ਲੱਖ 35 ਹਜ਼ਾਰ 991 ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ।
ਭਾਰਤ ’ਚ ਕੋਰੋਨਾ ਵਾਇਰਸ ਨਾਲ ਇਕ ਦਿਨ ’ਚ ਸਭ ਤੋਂ ਵਧੇਰੇ 4205 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਮਿ੍ਰਤਕਾਂ ਦੀ ਗਿਣਤੀ ਵੱਧ ਕੇ 2,54,197 ਹੋ ਗਈ ਹੈ। ਕੋਰੋਨਾ ਵਾਇਰਸ ਦੇ 3,48,421 ਨਵੇਂ ਮਾਮਲੇ ਸਾਹਮਣੇ ਆਏ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 2,33,40, 938 ਹੋ ਗਈ। ਸਿਹਤ ਮੰਤਰਾਲਾ ਵਲੋਂ ਬੁੱਧਵਾਰ ਸਵੇਰੇ ਜਾਰੀ ਅੰਕੜਿਆਂ ਮੁਤਾਬਕ ਇਲਾਜ ਅਧੀਨ ਮਾਮਲੇ ਘੱਟ ਹੋ ਕੇ 37,04,099 ਹੋ ਗਏ, ਜੋ ਵਾਇਰਸ ਦੇ ਕੁੱਲ ਮਾਮਲਿਆਂ ਦਾ 15.87 ਫ਼ੀਸਦੀ ਹੈ।