
ਕਿਲਾ ਲਾਲ ਸਿੰਘ (ਨੇਹਾ): ਜ਼ਿਲਾ ਬਟਾਲਾ ਅਧੀਨ ਪੈਂਦੇ ਥਾਣਾ ਕਿਲਾ ਲਾਲ ਸਿੰਘ ਨੇੜੇ ਐਤਵਾਰ ਦੇਰ ਰਾਤ ਤਿੰਨ ਧਮਾਕੇ ਹੋਣ ਦੀ ਸੂਚਨਾ ਮਿਲੀ ਹੈ। ਧਮਾਕਿਆਂ ਦੀ ਆਵਾਜ਼ ਆਸ-ਪਾਸ ਦੇ ਲੋਕਾਂ ਨੇ ਸੁਣੀ, ਜਿਸ ਤੋਂ ਬਾਅਦ ਇਲਾਕੇ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਧਮਾਕੇ ਇੰਨੇ ਜ਼ਬਰਦਸਤ ਸਨ ਕਿ ਰਾਤ ਨੂੰ ਡੂੰਘੇ ਸੌਂ ਰਹੇ ਲੋਕ ਅਚਾਨਕ ਜਾਗ ਗਏ। ਫਿਲਹਾਲ ਪੁਲਸ ਇਸ ਮਾਮਲੇ 'ਚ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਡੀਐਸਪੀ ਫਤਿਹਗੜ੍ਹ ਚੂੜੀਆਂ ਵਿਪਨ ਕੁਮਾਰ ਅਤੇ ਥਾਣਾ ਸਦਰ ਦੇ ਇੰਚਾਰਜ ਪ੍ਰਭਜੋਤ ਸਿੰਘ ਪੁਲੀਸ ਪਾਰਟੀ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਐਸਐਚਓ ਪ੍ਰਭਜੋਤ ਸਿੰਘ ਨੇ ਦੱਸਿਆ ਕਿ 6-7 ਅਪਰੈਲ ਦੀ ਦਰਮਿਆਨੀ ਰਾਤ ਕਰੀਬ 12.35 ਵਜੇ ਲਗਾਤਾਰ ਤਿੰਨ ਧਮਾਕਿਆਂ ਦੀ ਆਵਾਜ਼ ਸੁਣ ਕੇ ਥਾਣੇ ਵਿੱਚ ਤਾਇਨਾਤ ਪੁਲੀਸ ਮੁਲਾਜ਼ਮ ਤੁਰੰਤ ਚੌਕਸ ਹੋ ਗਏ।
ਥਾਣੇ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਨੇ ਬਾਹਰ ਆ ਕੇ ਦੇਖਿਆ ਤਾਂ ਉਨ੍ਹਾਂ ਨੂੰ ਹਮਲੇ ਵਰਗੀ ਕੋਈ ਚੀਜ਼ ਨਹੀਂ ਮਿਲੀ। ਫਿਲਹਾਲ ਪੁਲਿਸ ਮਾਮਲੇ ਬਾਰੇ ਹੋਰ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਹੈਪੀ ਪਸ਼ੀਆਂ ਗਰੁੱਪ ਨੇ ਥਾਣੇ 'ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਨ੍ਹਾਂ ਮਾਮਲਿਆਂ ਵਿੱਚ ਜਿਨ੍ਹਾਂ ਪੁਲੀਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਂ ਸਾਹਮਣੇ ਆਉਣਗੇ ਉਨ੍ਹਾਂ ਨੂੰ ਸਬਕ ਸਿਖਾਇਆ ਜਾਵੇਗਾ। ਇਹ ਹਮਲੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੁਲਿਸ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਬੰਦ ਨਹੀਂ ਕਰਦੀ। ਸਰਕਾਰ ਦੇ ਜ਼ੁਲਮਾਂ ਦਾ ਇਸੇ ਤਰ੍ਹਾਂ ਜਵਾਬ ਦਿੱਤਾ ਜਾਵੇਗਾ।