by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਦੇ ਤਾਜਪੁਰ ਰੋਡ ਸਥਿਤ ਹੁੰਦਲ ਚੋਣ ਤੋਂ ਇਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿਥੇ 3 ਗਊਆਂ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਤਿੰਨਾਂ ਗਾਵਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਇਲਾਕਾ ਵਾਸੀਆਂ 'ਚ ਸੋਗ ਦੀ ਲਹਿਰ ਛਾ ਗਈ ਹੈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਨੇ ਸ਼ੱਕੀ ਹਾਲਾਤ 'ਚ ਆਪਣੀ ਗਊਆਂ ਮਰੀਆਂ ਦੇਖਿਆ ਤੇ ਆਪਣੇ ਗੁਆਂਢੀਆਂ ਨੂੰ ਦੱਸਿਆ। ਇਸ ਘਟਨਾ ਬਾਰੇ ਹਿੰਦੂ ਜਥੇਬੰਦੀਆਂ ਨੂੰ ਪਤਾ ਲੱਗਾ ਤਾਂ ਉਹ ਮੌਕੇ 'ਤੇ ਪਹੁੰਚ ਗਏ। ਗਾਵਾਂ ਦੇ ਮਾਲਕ ਨੇ ਕਿਹਾ ਉਸਦੀ ਗਊਸ਼ਾਲਾ ਕੋਲ ਕੁਝ ਲੋਕ ਸ਼ਰਾਬ ਪੀਂਦੇ ਹਨ । ਕੁਝ ਦਿਨ ਪਹਿਲਾਂ ਮੈ ਉਨ੍ਹਾਂ ਨੂੰ ਸ਼ਰਾਬ ਪੀਣ ਤੋਂ ਮਨਾਂ ਕੀਤਾ ਸੀ ਤੇ ਅਗਲੇ ਦਿਨ ਗਊਆਂ ਮ੍ਰਿਤਕ ਹਾਲਤ 'ਚ ਮਿਲਿਆ ਹਨ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।