by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਾਕਿਸਤਾਨ ਦੇ ਸ਼ਹਿਰ ਕਰਾਚੀ ਤੋਂ ਇਕ ਮਾਮਲਾ ਸਾਹਮਣੇ ਆ ਰਿਹਾ ਹੈ, ਜਿਥੇ ਇਕ ਵਿਅਕਤੀ ਨੇ ਆਪਣੀ ਪਤਨੀ ਤੇ 3 ਕੁੜੀਆਂ ਦਾ ਕਤਲ ਕਰਕੇ ਖੁਦ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ । ਪੁਲਿਸ ਨੇ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ । ਦੋਸ਼ੀ ਫਵਾਦ ਤੇ ਉਸ ਦੀ ਪਤਨੀ ਦੇ 'ਚ ਵਿਵਾਦ ਤੋਂ ਬਾਅਦ ਫਵਾਦ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਤੇ 3 ਧੀਆਂ ਦਾ ਕਤਲ ਕਰ ਦਿੱਤਾ। ਜਿਸ ਤੋਂ ਬਾਅਦ ਦੋਸ਼ੀ ਫਵਾਦ ਨੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ।ਪੁਲਿਸ ਨੂੰ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਫਵਾਦ ਨੂੰ ਹਸਪਤਾਲ ਦਾਖਲ ਕਰਵਾਇਆ ਜਦਕਿ ਬਾਕੀਆਂ ਦੀ ਮੌਤ ਹੋ ਗਈ। ਪੁਲਿਸ ਨੂੰ ਸ਼ੱਕ ਹੈ ਕਿ ਦੋਸ਼ੀ ਆਪਣੀ ਪਤਨੀ ਤੇ ਵੱਡੀ ਕੁੜੀ ਦੇ ਚਰਿੱਤਰ ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਉਸ ਨੇ ਕਤਲ ਕੀਤਾ ਹੈ ।