ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ 'ਚ ਫਸਾਉਣ ਤੇ ਵੱਡੀ ਰਕਮ ਵਸੂਲਣ ਦੇ ਮਾਮਲੇ ਵਿੱਚ ਇਕ ਇੰਸਪੈਕਟਰ ਸਮੇਤ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕੀਤਾ ਗਿਆ ਹੈ। ਦੱਸ ਦਈਏ ਆਪ ਸਰਕਾਰ ਵਲੋਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਗੱਲ ਕੀਤੀ ਜਾਂਦੀ ਹੈ ਪਰ ਪੰਜਾਬ ਵਿੱਚ ਨਸ਼ੇ ਤੇ ਭ੍ਰਿਸ਼ਟਾਚਾਰ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਵਿੱਚ ਪੁਲਿਸ ਪੁਲਿਸ ਦੇ ਅਫ਼ਸਰ ਵੀ ਸ਼ਾਮਿਲ ਹਨ ਪੁਲਿਸ ਵਲੋਂ ਝੁਠੇ ਦੋਸ਼ਾਂ 'ਚ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ, ਏ.ਐਸ. ਆਈ ਅੰਗਰੇਜ ਸਿੰਘ ਤੇ ਹੈਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਬਰਖ਼ਾਸਤ ਕੀਤਾ ਗਿਆ ਹੈ।
ਇਹ ਪੁਲਿਸ ਮੁ;ਮੁਲਾਜ਼ਮ ਫਿਰੋਜ਼ਪੁਰ ਵਿੱਚ ਨਾਰਕੋਟਿਕ ਕੰਟਰੋਲ ਸੈਲ 'ਚ ਤਾਇਨਾਤ ਸਨ। ਜਾਣਕਾਰੀ ਅਨੁਸਾਰ ਪੁਲਿਸ ਇੰਸਪੈਕਟਰ ਪਰਮਿੰਦਰ ਸਿੰਘ ਨੂੰ ਫਿਰੋਜ਼ਪੁਰ ਰੇਜ ਦੇ ਜਨਰਲ (ਆਈਜੀਪੀ) ਜਸਕਰਨ ਸਿੰਘ ਨੇ ਬਰਖ਼ਾਸਤ ਕਰ ਦਿੱਤਾ ਹੈ, ਜਦੋ ਕਿ ਏ। ਐਸ। ਆਈ ਅੰਗਰੇਜ ਸਿੰਘ ਤੇ ਹੈਡ ਕਾਂਸਟੇਬਲਜੋਗਿੰਦਰ ਸਿੰਘਨੂੰ ਐਸ.ਐਸ. ਪੀ ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਬਰਖ਼ਾਸਤ ਕੀਤਾ ਹੈ। ਇਨ੍ਹਾਂ ਤਿੰਨਾਂ ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।
ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਐਂਟੀ ਨਾਰਕੋਟਿਕ ਸੈਲ ਫਿਰੋਜ਼ਪੁਰ ਦੀ ਟੀਮ ਨੇ ਇੰਸਪੈਕਟਰ ਪਰਮਿੰਦਰ ਸਿੰਘ ਏ.ਐਸ. ਆਈ ਅੰਗਰੇਜ ਸਿੰਘ ਤੇ ਹੈਡ ਕਾਂਸਟੇਬਲ ਜੋਗਿੰਦਰ ਸਿੰਘ ਦੀ ਅਗਵਾਈ ਵਿੱਚ 2 ਬਿੱਕਤੀਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਕੋਲੋਂ 1 ਕਿਲੋ ਹੈਰੋਇਨ ਤੇ ਉਨ੍ਹਾਂ ਦੇ ਕਬਜ਼ੇ 'ਚੋ 5 ਲੱਖ ਰੁਪਏ ਦੀ ਬਰਾਮਦਗੀ ਦਿਖਾ ਕੇ ਨਸ਼ਿਆਂ ਦੇ ਝੂਠੇ ਮਾਮਲੇ ਵਿੱਚ ਫਸਾਇਆ ਗਿਆ ਸੀ।
ਦੋਸ਼ੀ ਇੰਸਪੈਕਟਰ ਪਰਮਿੰਦਰ ਸਿੰਘ ਵਲੋਂ ਥਾਣਾ ਫਿਰੋਜ਼ਪੁਰ ਛਾਉਣੀ ਵਿਖੇ ਵੱਖ ਵੱਖ ਧਾਰਾ ਸਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਚ ਦੌਰਾਨ ਹੀ ਗੱਲ ਸਾਮਣੇ ਆਈ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਇਹ ਸਾਰਾ ਮਾਮਲਾ ਸ਼ਾਜਿਸ਼ ਤਹਿਤ ਰਚਿਆ ਸੀ ਤੇ ਦੋਨਾਂ ਵਿਅਕਤੀਆਂ ਨੂੰ ਗਲਤ ਤਰੀਕੇ ਹਨ ਫਸਾਇਆ ਗਿਆ ਸੀ। ਪੁਲਿਸ ਵਲੋਂ ਤਿੰਨਾਂ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।