by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਤੇ ਸਵਾਰ 2 ਨੌਜਵਾਨਾਂ ਸਮੇ 1 ਕੁੜੀ ਦੀ ਮੌਤ ਹੋ ਗਈ। ਜਦੋ ਕਿ 1 ਔਰਤ ਜਖ਼ਮੀ ਹੋ ਗਈ ਹੈ। ਦੱਸਿਆ ਜਾ ਰਿਹਾ ਕਿ 2 ਨੌਜਵਾਨ ਤੇ 2 ਔਰਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਤਲਵੰਡੀ ਨਾਹਰ ਵਿਖੇ ਮੇਲਾ ਦੇਖਣ ਜਾ ਰਹੇ ਸੀ। ਅਚਾਨਕ ਦਰਦਨਾਕ ਹਾਦਸਾ ਵਾਪਰ ਗਿਆ ਜਿਸ ਵਿੱਚ 3 ਦੀ ਮੌਕੇ 'ਤੇ ਹੀ ਮੌਤ ਹੋ ਗਈ । ਫਿਲਹਾਲ ਪੁਲਿਸ ਵਲੋਂ ਮ੍ਰਿਤਕਾਂ ਦੀ ਲਾਸ਼ਾ ਨੂੰ ਕਬਜੇ ਵਿੱਚ ਲੈ ਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ ।