by nripost
ਡੇਰਾਬੱਸੀ/ਚੰਡੀਗੜ੍ਹ (ਰਾਘਵ): ਗੁਰਦੁਆਰਾ ਪਾਉਂਟਾ ਸਾਹਿਬ ਗਏ ਪੰਜਾਬੀ ਨੌਜਵਾਨਾਂ ਨਾਲ ਭਾਣਾ ਵਾਪਰਿਆ ਹੈ। ਇਥੇ ਯਮੁਨਾ ਨਦੀ ’ਚ ਇਸ਼ਨਾਨ ਕਰਦੇ ਸਮੇਂ ਤਿੰਨ ਪੰਜਾਬੀ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧੀਰੇਂਦਰ ਸਿੰਘ ਸੈਣੀ ਉਰਫ਼ ਪਿ੍ਰੰਸ (22) ਪੁੱਤਰ ਸ਼ਾਮ ਸਿੰਘ ਸੈਣੀ ਵਾਸੀ ਡੇਰਾਬੱਸੀ, ਰਾਘਵ ਮਿਸ਼ਰਾ (21) ਪੁੱਤਰ ਨੰਨੇ ਲਾਲ ਮਿਸ਼ਰਾ ਵਾਸੀ ਡੇਰਾਬੱਸੀ ਅਤੇ ਅਭਿਸ਼ੇਕ ਆਜ਼ਾਦ (21) ਪੁੱਤਰ ਰਮੇਸ਼ ਕੁਮਾਰ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਾਉਂਟਾ ਸਾਹਿਬ ਪੁਲਿਸ ਨੂੰ ਸ਼ਾਮ ਕਰੀਬ 6 ਵਜੇ ਤਿੰਨ ਨੌਜਵਾਨਾਂ ਦੇ ਡੁੱਬਣ ਦੀ ਸੂਚਨਾ ਮਿਲੀ ਸੀ। ਕਿਹਾ ਜਾ ਰਿਹਾ ਹੈ ਕਿ ਇੱਕਨੌਜਵਾਨ ਨੂੰ ਡੁੱਬਦਾ ਦੇਖ ਕੇ ਦੋ ਦੋਸਤ ਉਸ ਨੂੰ ਬਚਾਉਣ ਲਈ ਨਦੀ ’ਚ ਗਏ ਸਨ ਪਰ ਤਿੰਨੇ ਡੁੱਬ ਗਏ। ਬਾਅਦ ’ਚ ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਦੀਆਂ ਲਾਸ਼ਾਂ ਮਿਲ ਸਕੀਆਂ। ਇਹ ਤਿੰਨੇ ਧੀਰੇਂਦਰ ਦੀ ਥਾਰ ਕਾਰ ’ਚ ਪਾਉਂਟਾ ਸਾਹਿਬ ਪੁੱਜੇ ਸਨ।