by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਪੰਜਾਬ ਦੇ ਖੁਫੀਆ ਵਿਭਾਗ ਕਾਊਂਟਰ ਇੰਟੈਲੀਜੈਂਸ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ, ਜਦੋਂ ਉਨ੍ਹਾਂ ਨੇ 6 ਕਿਲੋਂ ਹੈਰੋਇਨ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਾਬੂ ਕੀਤੇ ਤਸਕਰਾਂ ’ਚ ਅੰਮ੍ਰਿਤਸਰ ਦੇ ਇਕ ਕਾਲਜ ਦੀ ਵਿਦਿਆਰਥਣ ਲਵਪ੍ਰੀਤ ਕੌਰ ਵੀ ਸ਼ਾਮਲ ਹੈ, ਜੋ ਕਿ ਕੋਟਕਪੂਰਾ ਦੀ ਰਹਿਣ ਵਾਲੀ ਹੈ।
ਉਕਤ ਵਿਦਿਆਰਥਣ ਇਨ੍ਹਾਂ ਸਮੱਗਲਰਾਂ ਨਾਲ ਮਿਲ ਕੇ ਹੈਰੋਇਨ ਦਾ ਕੰਮ ਕਰਦੀ ਸੀ। ਪੁਲਿਸ ਉਕਤ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਜਾ ਰਹੀ ਹੈ ।ਜਾਣਕਾਰੀ ਅਨੁਸਾਰ ਪੁਲਿਸ ਨੇ ਜਦੋਂ ਉਨ੍ਹਾਂ ਨੂੰ ਕਾਬੂ ਕੀਤਾ ਤਾਂ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਹੋਈ। ਹੈਰੋਇਨ ਦੇ ਇਸ ਮਾਮਲੇ ’ਚ ਇਕ ਵਿਦਿਆਰਥਣ ਵੀ ਹੈ, ਜੋ ਖਾਲਸਾ ਕਾਲਜ ’ਚ ਪੜ੍ਹਦੀ ਹੈ।