ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਵਿੱਚ ਸੁਰੱਖਿਆ ਟੀਮ ਨੇ ਮੁਕਾਬਲੇ ਦੌਰਾਨ ਲਸ਼ਕਰ -ਏ -ਤੋਇਬਾ ਦੇ 3 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਜਿਸ 'ਚ ਕਸ਼ਮੀਰੀ ਪੰਡਿਤ ਦਾ ਕਾਤਲ ਵੀ ਸ਼ਾਮਲ ਸੀ। ਦੱਸਿਆ ਜਾ ਰਿਹਾ ਕਿ ਅੱਤਵਾਦੀਆਂ ਦੇ ਬਾਰੇ ਸੁਰੱਖਿਆ ਫੋਰਸ ਨੂੰ ਗੁਪਤਾ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਸ਼ੋਪੀਆਂ ਦੇ ਮੁੰਝ ਮਾਰਗ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਅੱਤਵਾਦੀਆਂ ਤੇ ਸੁਰੱਖਿਆ ਫੋਰਸ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ।
ਸੁਰੱਖਿਆ ਅਧਿਕਾਰੀ ਨੇ ਕਿਹਾ : ਜਦੋ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਸ਼ੁਰੂ ਕੀਤੀ ਗਈ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦਾ ਸੁਰੱਖਿਆ ਫੋਰਸਾਂ ਨੇ ਮੂੰਹ ਤੋੜ ਜਵਾਬ ਦਿੱਤਾ। ਇਸ ਮੁਕਾਬਲੇ ਦੌਰਾਨ 3 ਅੱਤਵਾਦੀ ਮਾਰੇ ਗਏ। ਅਧਿਕਾਰੀਆਂ ਨੇ ਮੁਕਾਬਲੇ ਦੌਰਾਨ ਮਾਰੇ ਗਏ ਦੋਵਾਂ ਲੋਕਾਂ ਦੀ ਪਛਾਣ ਸ਼ੋਪੀਆਂ ਦੇ ਲਤੀਫ਼ ਲੋਨ ਤੇ ਅਨੰਤਨਾਗ ਦੇ ਉਮੈਰ ਨਜ਼ੀਰ ਦੇ ਰੂਪ 'ਚ ਕੀਤੀ ਹੈ। ਦੱਸ ਦਈਏ ਕਿ ਲਤੀਫ਼ ਲੋਨ ਕਸ਼ਮੀਰੀ ਪੰਡਿਤ ਸ਼੍ਰੀ ਕ੍ਰਿਸ਼ਨ ਭਟ ਦੇ ਕਤਲ 'ਚ ਸ਼ਾਮਲ ਸੀ । ਅਧਿਕਾਰੀਆਂ ਨੇ ਇਸ ਦੌਰਾਨ ਕਈ ਹਥਿਆਰ ਵੀ ਬਰਾਮਦ ਕੀਤੇ ਹਨ ।