by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭੋਗਪੁਰ ਦੇ ਪਿੰਡ ਸੱਗਰਾਂਵਾਲੀ ਦੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਸਾਮਣੇ ਆ ਰਹੀ ਹੈ । ਜਾਣਕਾਰੀ ਅਨੁਸਾਰ ਪਿੰਡ ਸੱਗਰਾਂਵਾਲੀ ਦੇ 2 ਸਕੇ ਭਰਾ ਹਰਪ੍ਰੀਤ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਤੇ ਪ੍ਰਿੰਸ ਲੁਬਾਣਾ ਸ੍ਰੀ ਆਨੰਦਪੁਰ ਸਾਹਿਬ ਹੋਲਾ-ਮਹੱਲਾ ਦੇਖਣ ਲਈ ਇਕ ਮੋਟਰਸਾਈਕਲ 'ਤੇ ਘਰੋਂ ਗਏ ਸਨ, ਜਿੱਥੇ 3 ਨੌਜਵਾਨਾਂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ ਹੋ ਗਈ। ਪਿੰਡ ਦੇ ਸਰਪੰਚ ਜਸਵਿੰਦਰ ਕੌਰ ਨੇ ਦੱਸਿਆ ਕਿ ਮ੍ਰਿਤਕ ਦੋਵੇਂ ਸਕੇ ਭਰਾ ਘਰ ਦਾ ਗੁਜ਼ਾਰਾ ਚਲਾਉਣ ਲਈ ਭੋਗਪੁਰ 'ਚ ਨਿੱਜੀ ਦੁਕਾਨਾਂ 'ਤੇ ਕੰਮ ਕਰਦੇ ਸਨ ਤੇ ਤਿੰਨਾਂ ਨੌਜਵਾਨਾਂ ਦੀ ਮੌਤ ਹੋਣ ਨਾਲ ਪਿੰਡ ਸਮੇਤ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।