by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ 3 ਮੋਟਰਸਾਈਕਲ ਸਵਾਰ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਦੌਰਾਨ 1 ਨੌਜਵਾਨ ਦੀ ਮੌਤ ਹੋ ਗਈ ,ਜਦਕਿ 2 ਗੰਭੀਰ ਜਖ਼ਮੀ ਹੋ ਗਏ । ਮ੍ਰਿਤਕ ਨੌਜਵਾਨ ਦੀ ਪਛਾਣ ਵਿਸ਼ਾਲ ਵਾਸੀ ਮਾਨ ਨਗਰ ਦੇ ਰੂਪ 'ਚ ਹੋਈ ਹੈ। ਜਖ਼ਮੀ ਹੋਏ ਨੌਜਵਾਨਾਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਵਲੋਂ ਉਨ੍ਹਾਂ ਨੂੰ ਹਾਲਤ ਨਾਜ਼ੁਕ ਹੋਣ ਕਾਰਨ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।