by vikramsehajpal
ਅੰਮ੍ਰਿਤਸਰ (ਦੇਵ ਇੰਦਰਜੀਤ) : ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3019 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 51 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ 51 ਹਜ਼ਾਰ ਤੋਂ ਪਾਰ ਹੋ ਗਈ ਹੈ।
ਦੱਸ ਦਈਏ ਕੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 2,51,460 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7083 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 33 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,19,063 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 25314 ਐਕਟਿਵ ਮਾਮਲੇ ਹਨ।