ਦਿੱਲੀ (ਦੇਵ ਇੰਦਰਜੀਤ) : ਦੇਸ਼ 'ਚ ਕੋਰੋਨਾ ਵਾਇਰਸ ਦੇ 32,937 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਕੁੱਲ ਮਾਮਲੇ 3,22,25,513 ਹੋ ਗਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,81,947 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ 145 ਦਿਨਾਂ ਵਿਚ ਇਹ ਇਲਾਜ ਅਧੀਨ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਹੈ। ਅੰਕੜਿਆਂ ਮੁਤਾਬਕ ਕੋਰੋਨਾ ਨਾਲ 417 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦੀ ਗਿਣਤੀ ਵੱਧ ਕੇ 4,31,642 ਹੋ ਗਈ ਹੈ।
ਐਤਵਾਰ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,85,336 ਸੀ ਜੋ ਕਿ ਘੱਟ ਕੇ ਸੋਮਵਾਰ ਨੂੰ 3,81,945 ਰਹਿ ਗਈ। ਇਹ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦਾ 1.18 ਫ਼ੀਸਦੀ ਹੈ, ਜੋ ਮਾਰਚ ਤੋਂ ਬਾਅਦ ਸਭ ਤੋਂ ਘੱਟ ਹੈ। ਕੋਰੋਨਾ ਵਾਇਰਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.48 ਫ਼ੀਸਦੀ ਹੈ।
ਮੰਤਰਾਲਾ ਨੇ ਦੱਸਿਆ ਕਿ ਹੁਣ ਤੱਕ 3,14,11,924 ਲੋਕ ਕੋਰੋਨਾ ਤੋਂ ਸਿਹਤਮੰਦ ਹੋ ਚੁੱਕੇ ਹਨ। ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦੀ ਹੈ। ਐਤਵਾਰ ਨੂੰ 11,81,212 ਨਮੂਨਿਆਂ ਦੀ ਕੋਵਿਡ-19 ਲਈ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਦੇਸ਼ ’ਚ ਹੁਣ ਤੱਕ 49,48,05,652 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਰਾਸ਼ਟਰੀ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਕੁੱਲ ਮਿਲਾ ਕੇ ਕੋਵਿਡ-19 ਦੀ ਹੁਣ ਤੱਕ 54.58 ਕਰੋੜ ਖ਼ੁਰਾਕਾਂ ਲੋਕਾਂ ਨੂੰ ਲੱਗ ਚੁੱਕੀਆਂ ਹਨ।